ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਗੰਭੀਰ ਜ਼ਖਮੀ

Tuesday, Mar 31, 2026 - 09:39 AM (IST)

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਗੰਭੀਰ ਜ਼ਖਮੀ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਗੋਲੀ ਚੱਲਣ ਕਰਕੇ ਇੱਕ 40 ਸਾਲਾਂ ਦੇ ਕਰੀਬ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੋਹਨ ਕੇ ਵਿਖੇ ਦੋ ਧਿਰਾਂ ਵਿੱਚ ਪੁਰਾਣੀ ਰੰਜਿਸ਼ ਸੀ, ਜਿਸ ਦੇ ਚੱਲਦਿਆਂ ਦੋਵੇਂ ਧਿਰਾਂ ਰੇਲਵੇ ਸਟੇਸ਼ਨ ਗੁਰੂਹਰਸਹਾਏ 'ਤੇ ਗੱਲਬਾਤ ਕਰ ਰਹੀਆਂ ਸਨ।

ਇਸ ਦੌਰਾਨ ਦੋਵੇਂ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਮੁੜ ਤੋਂ ਟਕਰਾਰ ਹੋ ਗਿਆ। ਇਸ ਦੇ ਚੱਲਦਿਆਂ ਇੱਕ ਧਿਰ ਵੱਲੋਂ ਦੂਜੇ ਧਿਰ ਦੇ ਇੱਕ ਵਿਅਕਤੀ 'ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਰਕੇ ਇੱਕ 40 ਸਾਲਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਲਿਆਂਦਾ ਗਿਆ ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਚ ਰੈਫ਼ਰ ਕਰ ਦਿੱਤਾ ਗਿਆ।


author

Babita

Content Editor

Related News