ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ ''ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

Wednesday, Dec 27, 2023 - 06:31 PM (IST)

ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ ''ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਤਰਨਤਾਰਨ (ਰਮਨ)- ਸੰਘਣੀ ਧੁੰਦ ਦੇ ਚਲਦਿਆਂ ਅੱਜ ਸਵੇਰੇ ਅੰਮ੍ਰਿਤਸਰ ਤੋਂ ਹਰੀਕੇ ਪੱਤਣ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਦੀ  ਖੜੇ ਟਰੱਕ ਨਾਲ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਕਰੀਬ ਅੱਧੀ ਦਰਜਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਦਸ਼ਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚਲੀਆਂ ਅਨ੍ਹੇਵਾਹ ਗੋਲੀਆਂ

PunjabKesari

ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮੌਜੂਦ ਥਾਣਾ ਸਰਹਾਲੀ ਅਧੀਨ ਆਉਂਦੇ ਠੱਠੀਆਂ ਮਹੰਤਾ ਪਿੰਡ ਵਿਖੇ ਇਹ ਹਾਦਸਾ ਅੱਜ ਸਵੇਰੇ ਵਾਪਰਿਆ, ਜਿਸ ਦੌਰਾਨ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਤਰਨ ਤਰਨ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਮੌਕੇ 'ਤੇ ਪੁੱਜੇ ਥਾਣਾ ਸਰਹਾਲੀ ਦੇ ਮੁਖੀ ਕਮਲਜੀਤ ਰਾਏ ਵੱਲੋਂ ਐਂਬੂਲੈਂਸਾਂ ਦਾ ਪ੍ਰਬੰਧ ਕਰਦੇ ਹੋਏ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਰਵਾਨਾ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ-  ਗੁਰਦਾਸਪੁਰ ਵਾਪਰਿਆ ਭਿਆਨਕ ਹਾਦਸਾ, ਈ-ਰਿਕਸ਼ਾ ’ਤੇ ਸਵਾਰ ਮਾਂ-ਧੀ ਦੀ ਦਰਦਨਾਕ ਮੌਤ

ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਰਾਹੀਂ ਅੰਮ੍ਰਿਤਸਰ ਤੋਂ ਹਰੀਕੇ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਸਵਾਰੀਆਂ ਦੇ ਦੱਸਣ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸੰਘਣੀ ਧੁੰਦ ਕਰਕੇ ਡਰਾਈਵਰ ਨੂੰ ਕੁਝ ਦਿਖਾਈ ਨਹੀਂ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਦਸ਼ਾ ਨਜ਼ਰ ਆ ਰਹੀ ਹੈ ਜਦਕਿ ਇੱਕ ਮਹਿਲਾ ਕਾਂਸਟੇਬਲ ਸਮੇਤ 4 ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨਾਂ ਨੂੰ ਸਿਵਲ ਹਸਪਤਾਲ ਤਰਨ ਤਰਨ ਵਿਖੇ ਇਲਾਜ ਲਈ ਐਬੂਲੈਂਸ ਰਾਹੀਂ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਹਰੀਕੇ ਵੈਟਲੈਂਡ ਪੁੱਜੇ ਮਹਿਮਾਨ ਪੰਛੀ, ਦੇਖਣ ਵਾਲਿਆਂ ਦੀਆਂ ਲੱਗੀਆਂ ਰੌਣਕਾਂ, ਹੋਰ ਵੱਧਣ ਦੇ ਹਨ ਆਸਾਰ (ਤਸਵੀਰਾਂ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News