ਪੰਜਾਬ ''ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪਲਟੀ, ਪਲਾਂ ''ਚ ਮਚਿਆ ਚੀਕ-ਚਿਹਾੜਾ
Saturday, Oct 28, 2023 - 06:17 PM (IST)
ਨੰਗਲ (ਚੋਵੇਸ਼ ਲਟਾਵਾ)- ਨੰਗਲ-ਭਾਖੜਾ ਮੁੱਖ ਮਾਰਗ 'ਤੇ ਉਸ ਸਮੇਂ ਵੱਡਾ ਹਾਦਸਾ ਹੁੰਦੇ-ਹੁੰਦੇ ਟਲ ਗਿਆ ਜਦੋਂ ਇਕ ਪਹਾੜੀ ਵਿਚਾਲੇ ਸੜਕ ਵਿਚ ਹਰੀ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਉਪਰੰਤ ਬੱਚਿਆਂ ਵਿਚ ਚੀਕਾਂ ਦੀਆਂ ਆਵਾਜ਼ਾਂ ਗੂੰਜ ਉੱਠੀਆਂ। ਜ਼ਿਲ੍ਹਾ ਬਿਲਾਸਪੁਰ ਦੀ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਬਚਾਅ ਕੰਮ ਵਿਚ ਹਿੱਸਾ ਲੈਂਦੇ ਹੋਏ ਬੱਚਿਆਂ ਨੂੰ ਐਂਬੂਲੈਂਸ ਅਤੇ ਇਕ ਹੋਰ ਬੱਸ ਦੀ ਵਿਵਸਥਾ ਕਰਕੇ ਬੀ. ਬੀ. ਐੱਮ. ਬੀ. ਹਸਪਤਾਲ ਭੇਜਿਆ, ਜਿੱਥੇ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਬਰਾੜ ਬੱਸ ਕੰਪਨੀ ਰਾਮਪੁਰਾ ਫੂਲ ਦੇ ਏ ਸੀਨੀਅਰ ਸੈਕੰਡਰੀ ਸਕੂਲ ਬੁਰਜ ਜ਼ਿਲ੍ਹਾ ਬਠਿੰਡਾ ਦੇ 58 ਵਿਦਿਆਰਥੀ, 7 ਅਧਿਆਪਕ ਅਤੇ ਸਟਾਫ਼ ਬੱਸ ਨੰਬਰ ਪੀ. ਬੀ. 31ਜੀ 2123 'ਚ ਸਵਾਰ ਹੋ ਕੇ ਭਾਖੜਾ ਡੈਮ ਘੁੰਮਣ ਆਏ ਸਨ ਕਿ ਭਾਖੜਾ ਨੂੰ ਜਾਂਦੇ ਸਮੇਂ ਇਕ ਤਿੱਖੇ ਮੋੜ 'ਤੇ ਬੱਸ ਪਲਟ ਗਈ।
ਇਹ ਵੀ ਪੜ੍ਹੋ: ਫਗਵਾੜਾ ਤੋਂ ਵੱਡੀ ਖ਼ਬਰ: ਨਿੱਜੀ ਯੂਨੀਵਰਸਿਟੀ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 6-7 ਬੱਚੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਬੀ. ਬੀ. ਐੱਮ. ਬੀ. ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਜ਼ਿਲ੍ਹਾ ਮੈਡੀਕਲ ਸੈੱਲ ਦੇ ਪ੍ਰਧਾਨ ਡਾਕਟਰ ਸੰਜੀਵ ਗੌਤਮ, ਤਹਿਸੀਲਦਾਰ ਸੰਦੀਪ ਕੁਮਾਰ ਅਤੇ ਬੀ. ਬੀ. ਐੱਮ. ਬੀ. ਦੇ ਚੀਫ਼ ਇੰਜੀਨੀਅਰ ਸੀ. ਪੀ. ਸਿੰਘ ਵੀ ਮੌਕੇ ’ਤੇ ਪੁੱਜੇ ਅਤੇ ਹਸਪਤਾਲ ਵਿਚ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।
ਇਹ ਵੀ ਪੜ੍ਹੋ: ਸ਼ਰਮਨਾਕ: ਬਜ਼ੁਰਗ ਮਾਂ ਦੇ ਕਮਰੇ ਦਾ ਕੈਮਰਾ ਵੇਖ ਧੀ ਦੇ ਉੱਡੇ ਹੋਸ਼, ਸਾਹਮਣੇ ਆਈਆਂ ਦਿਲ ਨੂੰ ਝੰਜੋੜਣ ਵਾਲੀਆਂ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ