ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦੂਰ ਤੱਕ ਘਸੀਟਿਆ, ਇਲਾਜ ਦੌਰਾਨ ਮੌਤ
Thursday, Apr 23, 2026 - 08:41 PM (IST)
ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੇ ਇਲਾਕੇ ਦੇ ਪਿੰਡ ਦਾਊਵਾਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਸ਼ਹਿਰਾ ਪੱਤਣ ਬਾਜ਼ਾਰ ਵਿੱਚ ਮੁਕੇਰੀਆਂ-ਗੁਰਦਾਸਪੁਰ ਮੁੱਖ ਸੜਕ 'ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਪੁੱਤਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ । ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਜਗੀਰ ਸਿੰਘ, ਜੋ ਕਿ ਆਪਣੀ ਪਤਨੀ ਨਾਲ ਕਰਿਆਨੇ ਦੀ ਖਰੀਦਦਾਰੀ ਕਰਨ ਲਈ ਆਪਣੇ ਮੋਟਰਸਾਈਕਲ 'ਤੇ ਨੌਸ਼ਹਿਰਾ ਪੱਤਣ ਬਾਜ਼ਾਰ ਗਿਆ ਸੀ। ਆਪਣੇ ਪਿੰਡ ਵਾਪਸ ਆਉਂਦੇ ਸਮੇਂ, ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਪਰਿਵਾਰਕ ਮੈਂਬਰਾਂ ਅਨੁਸਾਰ ਟੱਕਰ ਤੋਂ ਬਾਅਦ ਵੀ ਕਾਰ ਚਾਲਕ ਨੇ ਗੱਡੀ ਨਹੀਂ ਰੋਕੀ ਅਤੇ ਨਿਸ਼ਾਨ ਸਿੰਘ ਅਤੇ ਉਸਦੇ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘਸੀਟ ਕੇ ਲੈ ਗਿਆ। ਹਾਦਸੇ ਤੋਂ ਬਾਅਦ, ਗੰਭੀਰ ਜ਼ਖਮੀ ਨਿਸ਼ਾਨ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਵੱਲੋ ਮੌਕੇ 'ਤੇ ਪਹੁੰਚੇ ਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
