ਵੱਡੀ ਖ਼ਬਰ: ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਡਿੱਗੀ ਕਾਰ, ਬੱਚੇ ਸਣੇ 5 ਲੋਕਾਂ ਦੀ ਮੌਤ
Monday, Apr 18, 2022 - 06:50 PM (IST)
ਰੂਪਨਗਰ/ਰੋਪੜ (ਵੈੱਬ ਡੈਸਕ, ਵਰੁਣ)— ਰੂਪਨਗਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਉਕਤ ਕਾਰ (ਨੰਬਰ ਆਰ. ਜੇ. 23 ਸੀ. ਡੀ. 3877) ਪੁੱਲ ਤੋਂ ਹੇਠਾਂ ਸਰਹਿੰਦ ਨਹਿਰ ’ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ’ਚ 1 ਬੱਚਾ, 2 ਔਰਤਾਂ, 2 ਵਿਅਕਤੀ ਸ਼ਾਮਲ ਹਨ, ਜੋਕਿ ਰਾਜਸਥਾਨ ਦੇ ਰਹਿਣ ਵਾਲੇ ਸਨ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਅਤੇ ਗੋਤਾਖੋਰਾਂ ਵੱਲੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਉਥੇ ਹੀ ਕਾਰ ਵਿਚੋਂ ਰਾਜਸਥਾਨ ਦੇ ਸੀਕਰ ਦੇ ਇਕ ਪੁਲਸ ਮੁਲਾਜ਼ਮ ਦੀ ਤਸਵੀਰ ਮਿਲੀ ਹੈ ਅਤੇ ਇਕ ਬੀਬੀ ਸਰਿਤਾ ਪੂਨੀਆ ਪਤਨੀ ਸਤੀਸ਼ ਪੂਨੀਆ ਦੇ ਨਾਂ ਦਾ ਆਈ. ਡੀ. ਪਰੂਫ਼ ਮਿਲਿਆ ਹੈ। ਇਹ ਚੀਜ਼ਾਂ ਕਾਰ ਕੱਢਣ ਵਾਲੇ ਗੋਤਾਖ਼ੋਰਾਂ ਨੂੰ ਮਿਲੇ ਇਕ ਬੈਗ ’ਚੋਂ ਹਾਸਲ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਹਿਲਪੁਰ 'ਚ ਦਰਦਨਾਕ ਹਾਦਸਾ, ਟੋਭੇ ’ਚ ਨਹਾਉਣ ਗਏ ਦੋ ਸਕੇ ਭਰਾਵਾਂ ਦੀ ਡੁੱਬ ਕੇ ਮੌਤ, ਘਰ 'ਚ ਮਚਿਆ ਚੀਕ-ਚਿਹਾੜਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ