ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ, ਉੱਡੇ ਪਰਖੱਚੇ

Friday, Apr 24, 2026 - 05:07 PM (IST)

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ, ਉੱਡੇ ਪਰਖੱਚੇ

ਗੁਰਦਾਸਪੁਰ (ਵਿਨੋਦ)- ਅਕਸਰ ਝੋਨੇ ਤੇ ਕਣਕ ਦੇ ਸੀਜ਼ਨ ਵਿੱਚ ਗੁਦਾਮਾਂ ਦੇ ਬਾਹਰ ਟਰੱਕਾਂ, ਟਰੈਕਟਰ ਟਰਾਲੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਖਾਲੀ ਹੋਣ ਵਿੱਚ ਕਈ-ਕਈ ਦਿਨ ਲੱਗ ਜਾਂਦੇ ਹਨ। ਗੱਲ ਗੁਰਦਾਸਪੁਰ ਦੇ ਕਲਾਨੌਰ ਰੋਡ ਦੀ ਕਰੀਏ ਤਾਂ ਇੱਥੇ ਸਥਿਤ ਗੋਦਾਮ ਵਿੱਚ ਲੇਬਰ ਦੀ ਕਮੀ ਕਾਰਨ ਕਈ-ਕਈ ਦਿਨ ਟਰੱਕ, ਟਰੈਕਟਰ ਟਰਾਲੀ ਡਰਾਈਵਰਾਂ ਨੂੰ ਖੜੇ ਹੋਣਾ ਪੈਂਦਾ ਹੈ ਜਿਸ ਕਾਰਨ ਗੋਦਾਮ ਦੇ ਦੋਵਾਂ ਪਾਸੇ ਦੋ-ਦੋ ਕਿਲੋਮੀਟਰ ਤੱਕ ਲੰਬੀਆਂ  ਕਤਾਰਾਂ ਲੱਗ ਜਾਂਦੀਆਂ ਹਨ । ਅੱਧੀ ਸੜਕ ਘੇਰੇ ਹੋਣ ਕਾਰਨ ਇਹ ਕਤਾਰਾਂ ਦੁਰਘਟਨਾਵਾਂ ਦਾ ਵੀ ਕਾਰਨ ਬਣਦੀਆਂ ਹਨ ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਤਰ੍ਹਾਂ ਬੀਤੀ ਰਾਤ ਵੀ ਇਸੇ ਕਤਾਰ ਵਿੱਚ ਸਭ ਤੋਂ ਪਿੱਛੇ ਖੜੀ ਇੱਕ ਟਰੈਕਟਰ ਟਰਾਲੀ ਵਿੱਚ ਗੁਰਦਾਸਪੁਰ ਸਾਈਡ ਤੋਂ ਆ ਰਹੀ ਇੱਕ ਕਾਰ ਆ ਵੱਜੀ ,ਜਿਸ ਕਾਰਨ ਕਾਰ ਦੇ ਪਰਖੱਚੇ ਉੱਡ ਗਏ ,ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਉੱਥੇ ਹੀ ਮੌਕੇ ’ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਯੂਥ ਸੂਬਾ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਸੀਜ਼ਨ ਵਿੱਚ ਇੱਥੇ ਇੱਕ ਦੁਰਘਟਨਾ ਦੌਰਾਨ ਨੌਜਵਾਨ ਦੀ ਮੌਤ ਹੋਈ ਸੀ ਅਤੇ ਇਸ ਸੀਜ਼ਨ ਵਿੱਚ ਵੀ ਚਾਰ -ਪੰਜ ਦਿਨਾਂ ਵਿੱਚ ਇਹ ਤਿੰਨ ਦੁਰਘਟਨਾਵਾਂ ਹੋ ਚੁੱਕੀਆਂ ਹਨ। ਬੋਰੀਆਂ ਲੱਦੇ ਟਰੱਕ , ਟਰੈਕਟਰ ਟਰਾਲੀਆਂ ਝੋਨੇ ਅਤੇ ਕਣਕ ਦੇ ਸੀਜਨ ਵਿੱਚ ਅੱਧੀ ਸੜਕ ਘੇਰ ਕੇ ਖੜੇ ਹੁੰਦੇ ਹਨ ,ਕਿਉਂਕਿ ਇਨ੍ਹਾਂ ਦੀ ਪਾਰਕਿੰਗ ਦਾ ਕੋਈ ਇੰਤਜ਼ਾਮ ਨਹੀਂ ਹੈ ਅਤੇ ਲੇਬਰ ਦੀ ਕਮੀ ਹੋਣ ਕਾਰਨ ਇਹ ਗੱਡੀਆਂ ਚਾਰ-ਚਾਰ ਦਿਨ ਬਾਅਦ ਖਾਲੀ ਹੁੰਦੀਆਂ ਹਨ । ਉਨ੍ਹਾਂ ਮੰਗ ਕੀਤੀ ਕਿ ਲਗਾਤਾਰ ਹੋ ਰਹੀਆਂ ਦੁਰਘਟਨਾਵਾਂ ਨੂੰ ਦੇਖਦੇ ਹੋਏ ਇੱਥੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਗੋਦਾਮ ਅਤੇ ਸੈਲਰ ਮਾਲਕ ਨੂੰ ਲੋੜ ਅਨੁਸਾਰ ਲੇਬਰ ਦਾ ਇੰਤਜ਼ਾਮ ਕਰਨ ਦੀ ਹਿਦਾਇਤ ਦਿੱਤੀ ਜਾਏ ।

ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News