ਕਾਰ-ਮੋਟਰਸਾਈਕਲ ਦੀ ਟੱਕਰ, ਚਾਲਕ ਜ਼ਖਮੀ
Sunday, Jul 23, 2017 - 09:51 AM (IST)

ਗੁਰਦਾਸਪੁਰ(ਦੀਪਕ)-ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਸੂਤਰਾਂ ਅਨੁਸਾਰ ਹਸਪਤਾਲ 'ਚ ਦਾਖਲ ਜ਼ਖਮੀ ਅਜੇ ਕੁਮਾਰ ਪੁੱਤਰ ਪ੍ਰਕਾਸ਼ ਵਾਸੀ ਕ੍ਰਿਸ਼ਨਾ ਨਗਰ ਧਾਰੀਵਾਲ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੀਪਕ ਕੁਮਾਰ ਪੁੱਤਰ ਜੁਗਲ ਕਿਸ਼ੋਰ ਨਾਲ ਮੋਟਰਸਾਈਕਲ 'ਤੇ ਧਾਰੀਵਾਲ ਤੋਂ ਪਠਾਨਕੋਟ ਵੱਲ ਨੂੰ ਜਾ ਰਿਹਾ ਸੀ ਕਿ ਜਦੋਂ ਪੰਡੋਰੀ ਰੋਡ ਬਾਈਪਾਸ 'ਤੇ ਪਹੁੰਚਿਆ ਤਾਂ ਉਥੇ ਅਣਪਛਾਤੇ ਕਾਰ ਸਵਾਰ ਨੇ ਸਾਡੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਰ ਕੇ ਅਸੀਂ ਦੋਵੇਂ ਗੰਭੀਰ ਜ਼ਖਮੀ ਹੋ ਗਏ। ਸਾਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।