ਮੋਟਰਸਾਈਕਲ ਚੋਰੀ ਤੇ ਨੰਬਰ ਟਰਾਂਸਫਰ ਕਰਨ ਦੇ ਦੋਸ਼ ''ਚ 1 ਵਿਰੁੱਧ ਮਾਮਲਾ ਦਰਜ
Tuesday, Mar 06, 2018 - 03:34 AM (IST)
ਸ੍ਰੀ ਮੁਕਤਸਰ ਸਾਹਿਬ, (ਦਰਦੀ, ਪਵਨ)- ਥਾਣਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਅਤੇ ਇਨ੍ਹਾਂ ਦੇ ਨੰਬਰ ਟਰਾਂਸਫਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਗੁਰਮੇਲ ਸਿੰਘ ਪੁੱਤਰ ਕ੍ਰਿਸ਼ਨ ਲਾਲ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਸ ਦਾ ਮੋਟਰਸਾਈਕਲ ਡੀ. ਟੀ. ਓ ਦਫ਼ਤਰ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਟਰੈਕ ਤੋਂ 20 ਅਪ੍ਰੈਲ, 2017 ਨੂੰ ਚੋਰੀ ਹੋਇਆ ਸੀ, ਜਿਸ ਦੀ ਰਿਪੋਰਟ ਉਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਥਾਣੇ ਵਿਚ ਦਰਜ ਕਰਵਾਈ ਸੀ ਪਰ ਹੁਣ ਆਨਲਾਈਨ ਪਤਾ ਲੱਗਾ ਕਿ ਇਹ ਮੋਟਰਸਾਈਕਲ ਜ਼ਿਲਾ
ਮਾਨਸਾ ਤੋਂ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾ ਦੇ ਨਾਂ ਟਰਾਂਸਫਰ ਹੋਇਆ ਹੈ।
ਉਕਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਪਾਰਟੀ ਜਦੋਂ ਪਿੰਡ ਝੰਡਾ ਕਲਾਂ ਪਹੁੰਚੀ ਤਾਂ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਉਕਤ ਚੋਰੀ ਕੀਤੇ ਮੋਟਰਸਾਈਕਲ 'ਤੇ ਫਰਾਰ ਹੋ ਗਿਆ। ਪੁਲਸ ਪਾਰਟੀ ਜਦੋਂ ਗੁਰਪ੍ਰੀਤ ਸਿੰਘ ਦੇ ਘਰ ਗਈ ਤਾਂ ਉਸ ਦੇ ਵਿਹੜੇ ਵਿਚ 3 ਮੋਟਰਸਾਈਕਲ ਖੜ੍ਹੇ ਸਨ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ।
ਜਾਣਕਾਰੀ ਅਨੁਸਾਰ ਉਕਤ ਗੁਰਪ੍ਰੀਤ ਸਿੰਘ ਨੇ ਗੁਰਮੇਲ ਸਿੰਘ ਦੇ ਮੋਟਰਸਾਈਕਲ ਦੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਮੋਟਰਸਾਈਕਲ ਦੀ ਆਰ. ਸੀ. ਆਪਣੇ ਨਾਂ ਕਰਵਾ ਲਈ ਸੀ।
