ਦਸੂਹਾ ’ਚ ਦਿੱਲੀ ਪੁਲਸ ਦੇ 5 ਮੁਲਾਜ਼ਮਾਂ ਖ਼ਿਲਾਫ ਮਾਮਲਾ ਦਰਜ, ਦੋ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Friday, Jan 19, 2024 - 06:14 PM (IST)

ਦਸੂਹਾ (ਝਾਵਰ) : ਦਸੂਹਾ ਪੁਲਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ ਵਿਚ ਦਿੱਲੀ ਪੁਲਸ ਦੇ 5 ਮੁਲਾਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਸਕਾਰਪੀਓ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਸੂਹਾ ਐੱਸ. ਆਈ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੂੰ ਫੋਨ ’ਤੇ ਪਤਾ ਲੱਗਾ ਕਿ ਬਿਨਾਂ ਨੰਬਰੀ ਸਕਾਰਪੀਓ ‘ਚ ਸਵਾਰ ਪੰਜ ਅਣਪਛਾਤੇ ਵਿਅਕਤੀ ਮੁਕੇਰੀਆਂ ਇਲਾਕੇ ਤੋਂ ਇਕ ਵਿਅਕਤੀ ਨੂੰ ਅਗਵਾ ਕਰਕੇ ਦਸੂਹਾ ਵੱਲ ਨੂੰ ਜਾ ਰਹੇ ਸਨ ਜਦੋਂ ਹਾਈਵੇਅ ’ਤੇ ਪਿੰਡ ਕਾਲਾ ਨੇੜੇ ਬਿਨਾਂ ਨੰਬਰੀ ਸਕਾਰਪੀਓ ਗੱਡੀ ਨੂੰ ਰੋਕਿਆ ਤਾਂ ਤਿੰਨ ਵਿਅਕਤੀ ਫਰਾਰ ਹੋ ਗਏ ਜਦਕਿ ਦੋ ਵਿਅਕਤੀਆਂ ਐੱਚ. ਸੀ. ਮਨੋਜ ਕੁਮਾਰ ਅਤੇ ਐੱਚ. ਸੀ. ਰਾਜਾ ਸਿੰਘ ਨੂੰ ਪੁਲਸ ਨੇ ਕਾਬੂ ਕਰ ਲਿਆ ਅਤੇ ਬਾਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜ ਵਿਅਕਤੀਆਂ ਵਿਚੋਂ ਕੁਝ ਵਿਅਕਤੀਆਂ ਨੂੰ ਦਿੱਲੀ ਪੁਲਸ ਵੱਲੋਂ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ, ਜੋ ਲੋਕਾਂ ਤੋਂ ਧੋਖਾਧੜੀ ਅਤੇ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਇਸੇ ਤਰ੍ਹਾਂ ਉਨ੍ਹਾਂ ਨੇ ਮੁਕੇਰੀਆਂ ਇਲਾਕੇ ਦੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਦਿੱਲੀ ਪੁਲਸ ਦਾ ਭਗੌੜਾ ਹੈ। ਦਸੂਹਾ ਪੁਲਸ ਨੇ ਪੰਜਾਂ ਵਿਚੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੰਜਾਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਫਗਵਾੜਾ ਦੇ ਗੁਰਦੁਆਰਾ ਸਾਹਿਬ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਮੰਗੂ ਮੱਠ ਨੂੰ ਲੈ ਕੇ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News