ਫਰਜ਼ੀ ਇੰਮੀਗ੍ਰੇਸ਼ਨ ਦਫ਼ਤਰ ਚਲਾ ਰਹੇ ਵਿਅਕਤੀ ਖ਼ਿਲਾਫ਼ ਕੇਸ ਦਰਜ

Saturday, May 04, 2024 - 02:49 PM (IST)

ਫਰਜ਼ੀ ਇੰਮੀਗ੍ਰੇਸ਼ਨ ਦਫ਼ਤਰ ਚਲਾ ਰਹੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਖਰੜ (ਰਣਬੀਰ) : ਇੱਥੇ ਗ਼ੈਰ-ਕਾਨੂੰਨੀ ਢੰਗ ਨਾਲ ਇੰਮੀਗ੍ਰੇਸ਼ਨ ਦਾ ਕੰਮ ਕਰਦੇ ਇਕ ਵਿਅਕਤੀ ਖ਼ਿਲਾਫ਼ ਸਦਰ ਪੁਲਸ ਵਲੋਂ ਅਧੀਨ ਨਿਯਮਾਵਲੀ ਮੁਕੱਦਮਾ ਦਰਜ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਧਰਮਵੀਰ ਸ਼ਰਮਾ ਵਾਸੀ ਕੋਟਕਪੂਰਾ ਫਰੀਦਕੋਟ, ਹਾਲ ਵਾਸੀ ਮੋਹਾਲੀ ਇਥੋਂ ਦੀ ਲਾਂਡਰਾਂ ਰੋਡ ਸਥਿਤ ਸੰਤੇਮਾਜਰਾ ਵਿਖੇ ਇੰਮੀਗ੍ਰੇਸ਼ਨ ਦਾ ਦਫ਼ਤਰ ਚਲਾ ਰਿਹਾ ਹੈ।

ਉਸ ਨੇ ਆਪਣੇ ਦਫ਼ਤਰ ਦੇ ਬਾਹਰ ਬਿਨਾਂ ਕਿਸੇ ਸਰਕਾਰੀ ਮਾਨਤਾ ਗੋਲਡਨ ਲੀਗਲ ਕੰਸਲਟੈਂਸੀ ਦੇ ਬੋਰਡ ਲਗਾ ਰੱਖੇ ਹਨ, ਜੋ ਬਿਨਾਂ ਕਿਸੇ ਵੈਧ ਲਾਇਸੈਂਸ ਦੇ ਅਜਿਹਾ ਕਰਕੇ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪੁਲਸ ਵਲੋਂ ਦੋਸ਼ੀ ਖ਼ਿਲਾਫ਼ ਇੰਮੀਗ੍ਰੇਸ਼ਨ ਐਕਟ ਦੀ ਧਾਰਾ-24 ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News