ਫਿਰੋਜ਼ਪੁਰ ਬੇਅਦਬੀ ਮਾਮਲਾ: ਕਤਲ ਦੇ ਇਲਜ਼ਾਮ ’ਚ ਵਿਅਕਤੀਆਂ ’ਤੇ ਮਾਮਲਾ ਦਰਜ, ਪਿਓ ਦੇ ਸਾਹਮਣੇ ਹੀ ਵੱਢ ’ਤਾ ਪੁੱਤ

Sunday, May 05, 2024 - 11:26 PM (IST)

ਫਿਰੋਜ਼ਪੁਰ ਬੇਅਦਬੀ ਮਾਮਲਾ: ਕਤਲ ਦੇ ਇਲਜ਼ਾਮ ’ਚ ਵਿਅਕਤੀਆਂ ’ਤੇ ਮਾਮਲਾ ਦਰਜ, ਪਿਓ ਦੇ ਸਾਹਮਣੇ ਹੀ ਵੱਢ ’ਤਾ ਪੁੱਤ

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਸ੍ਰੀ ਗੁਰਦੁਆਰਾ ਬਾਬਾ ਵੀਰ ਸਿੰਘ ’ਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਤੇ ਹੋਰ ਸਿੱਖ ਜਥੇਬੰਦੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਇਸ ਘਟਨਾ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਲਖਵੀਰ ਸਿੰਘ ਮਹਾਲਮ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਰਕਾਰ ਤੇ ਪੁਲਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ।

ਦੂਜੇ ਪਾਸੇ ਇਸ ਘਟਨਾ ਲਈ ਜ਼ਿੰਮੇਵਾਰ ਨੌਜਵਾਨ ਬਖਸ਼ੀਸ਼ ਦੀ ਲਾਸ਼ ਨੂੰ ਅੱਜ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਲਿਆਂਦਾ ਗਿਆ, ਜਿਸ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ ਹੈ। ਇਸ ਘਟਨਾ ’ਚ ਮਾਰੇ ਗਏ 20 ਸਾਲਾ ਨੌਜਵਾਨ ਬਖਸ਼ੀਸ਼ ਦੇ ਕਤਲ ਦੇ ਦੋਸ਼ ’ਚ ਫਿਰੋਜ਼ਪੁਰ ਪੁਲਸ ਨੇ ਉਸ ਦੇ ਪਿਤਾ ਲਖਵਿੰਦਰ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕੁਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਛੱਡ ਰਹੇ ਨਾਗਰਿਕ, ਦੇਸ਼ ਛੱਡਣ ਵਾਲਿਆਂ ’ਤੇ ਜੁਰਮਾਨਾ ਲਗਾ ਸਕਦੀ ਹੈ ਟਰੂਡੋ ਸਰਕਾਰ, ਜਾਣੋ ਕੀ ਨੇ ਕਾਰਨ

ਸਿਵਲ ਹਸਪਤਾਲ ਫਿਰੋਜ਼ਪੁਰ ’ਚ ਮ੍ਰਿਤਕ ਬਖਸ਼ੀਸ਼ ਦੇ ਪਿਤਾ ਲਖਵਿੰਦਰ ਤੇ ਮਾ ਨੇ ਰੋ-ਰੋ ਕੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਮੁੰਡਾ ਮਾਨਸਿਕ ਤੌਰ ’ਤੇ ਬੀਮਾਰ ਸੀ ਤੇ ਉਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਸੀ, ਜਿਸ ਦਾ ਪਿਛਲੇ 2 ਸਾਲਾਂ ਤੋਂ ਫਰੀਦਕੋਟ ਦੇ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਤਲਵਾਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਲਖਵਿੰਦਰ ਨੇ ਦੱਸਿਆ ਕਿ ਜਿਵੇਂ ਹੀ ਉਸ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਤੁਰੰਤ ਬਖਸ਼ੀਸ਼ ਦੇ ਇਲਾਜ ਵਾਲੀਆਂ ਪਰਚੀਆਂ ਲੈ ਕੇ ਉਥੇ ਗਿਆ ਤੇ ਉਸ ਨੇ ਭੀਡ਼ ’ਚ ਮੌਜੂਦ ਸਾਰੇ ਲੋਕਾਂ ਨੂੰ ਪਰਚੀਆਂ ਦਿਖਾ ਕੇ ਉਨ੍ਹਾਂ ਦੀਆਂ ਮਿੰਨਤਾਂ ਕੀਤੀਆਂ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ ਤੇ ਉਸ ਦੇ ਸਾਹਮਣੇ ਉਸ ਦੇ ਪੁੱਤਰ ਨੂੰ ਬੇਰਹਿਮੀ ਨਾਲ ਤਲਵਾਰਾਂ ਨਾਲ ਵੱਢ ਮਾਰਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News