ਕੁੜੀ ਨੂੰ ਛੇੜਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ

Wednesday, Mar 27, 2024 - 01:13 AM (IST)

ਕੁੜੀ ਨੂੰ ਛੇੜਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ

ਜਲੰਧਰ (ਰਮਨ)– ਥਾਣਾ ਨੰ. 1 ਦੀ ਪੁਲਸ ਨੇ ਰਵਿਦਾਸ ਨਗਰ ਦੀ ਰਹਿਣ ਵਾਲੀ ਇਕ ਕੁੜੀ ਨਾਲ ਛੇੜਛਾੜ ਕਰਨ, ਉਸ ਨੂੰ ਗਾਲ੍ਹਾਂ ਕੱਢਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪਰਚੇ ’ਚ ਨਾਮਜ਼ਦ ਦੋਵੇਂ ਵਿਅਕਤੀ ਫਰਾਰ ਹਨ ਤੇ ਪੁਲਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

ਥਾਣਾ ਨੰ. 1 ਦੀ ਪੁਲਸ ਨੇ ਦੱਸਿਆ ਕਿ ਪੀੜਤ ਕੁੜੀ ਨੇ ਸ਼ਿਕਾਇਤ ਦਿੱਤੀ ਸੀ ਕਿ ਰਵਿਦਾਸ ਨਗਰ ’ਚ ਰਹਿਣ ਵਾਲਾ ਰੋਹਿਤ ਉਸ ਨੂੰ ਰਸਤੇ ’ਚ ਰੋਕ ਕੇ ਉਸ ਨਾਲ ਛੇੜਛਾੜ ਕਰਦਾ ਸੀ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਰੋਹਿਤ ਨੇ ਆਪਣੇ ਪਿਤਾ ਸੁਭਾਸ਼ ਨਾਲ ਮਿਲ ਕੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਰੋਹਿਤ ਕਾਫ਼ੀ ਦਿਨਾਂ ਤੋਂ ਉਸ ਦਾ ਪਿੱਛਾ ਕਰ ਰਿਹਾ ਸੀ ਤੇ ਰਸਤੇ ’ਚ ਉਸ ਨੂੰ ਰੋਕ ਕੇ ਧਮਕਾਉਂਦਾ ਸੀ।

ਪੁਲਸ ਨੇ ਜਾਂਚ ਤੋਂ ਬਾਅਦ ਦੋਵੇਂ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ’ਚ ਨਾਮਜ਼ਦ ਦੋਵੇਂ ਮੁਲਜ਼ਮ ਫਰਾਰ ਹਨ। ਪੁਲਸ ਟੀਮ ਜਲਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News