ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ

Sunday, Jul 29, 2018 - 02:07 AM (IST)

ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ

ਟਾਂਡਾ ਉਡ਼ਮੁਡ਼, (ਪੰਡਿਤ)- ਪਿੰਡ ਮਸੀਤਪਲ ਕੋਟ ’ਚ ਲੱਗੀਆਂ ਬੈਟਰੀਆਂ ਅਤੇ ਜਿਮ ਦਾ ਸਾਮਾਨ ਚੋਰੀ ਕਰਨ ਵਾਲੇ ਪਿੰਡ ਦੇ ਹੀ ਨੌਜਵਾਨ ਖਿਲਾਫ਼ ਟਾਂਡਾ ਪੁਲਸ ਨੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਮੈਂਬਰ ਪੰਚਾਇਤ ਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਬਿਆਨ ਦੇ ਅਾਧਾਰ ’ਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਦੇਵ ਸਿੰਘ ਖਿਲਾਫ਼ ਦਰਜ ਕੀਤਾ ਹੈ। 
ਪੁਲਸ ਨੂੰ ਦਿੱਤੇ ਬਿਆਨ ਵਿਚ ਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਸਰਕਾਰੀ ਗ੍ਰਾਂਟ ਨਾਲ ਲੱਗੀਆਂ ਸੋਲਰ ਲਾਈਟਾਂ ਅਤੇ ਜਿਮ ਦਾ ਸਾਮਾਨ 20 ਜੂਨ ਨੂੰ ਚੋਰੀ ਹੋ ਗਿਆ ਸੀ। ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਕਤ ਸਾਮਾਨ ਗੁਰਪ੍ਰੀਤ ਸਿੰਘ ਨੇ ਚੋਰੀ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News