ਕੁੜੀ ਦੇ ਗੁਪਤ ਅੰਗ ''ਤੇ ਕਰੰਟ ਲਾਉਣ ਦੇ ਮਾਮਲੇ ''ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ
Monday, Jul 24, 2023 - 06:34 PM (IST)
ਗੁਰਦਾਸਪੁਰ (ਵਿਨੋਦ)- ਇਕ ਕੁੜੀ ’ਤੇ ਚੋਰੀ ਕਰਨ ਦੇ ਸ਼ੱਕ ਦੇ ਆਧਾਰ ’ਤੇ ਸਿਟੀ ਪੁਲਸ ਗੁਰਦਾਸਪੁਰ ਨੇ ਰਿਹਾਇਸ਼ੀ ਕੁਆਰਟਰਾਂ ’ਚ ਪੁਲਸ ਅਧਿਕਾਰੀਆਂ ਵੱਲੋਂ ਤਸ਼ੱਦਤ ਕਰਨ ਦੇ ਦੋਸ਼ ’ਚ 2 ਪੁਲਸ ਅਧਿਕਾਰੀਆਂ ਖ਼ਿਲਾਫ਼ ਬੀਤੇ ਦਿਨ ਸਿਟੀ ਪੁਲਸ ਗੁਰਦਾਸਪੁਰ ’ਚ ਜਾਂਚ ਪੜਤਾਲ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਜਦਕਿ ਇਸ ਕੇਸ ਵਿਚ ਪੁਲਸ ਸਟੇਸ਼ਨ ਇੰਚਾਰਜ ਸਮੇਤ 3 ਪੁਲਸ ਅਧਿਕਾਰੀ ਪਹਿਲਾਂ ਹੀ ਮੁਅੱਤਲ ਚੱਲ ਰਹੇ ਹਨ।
ਇਹ ਵੀ ਪੜ੍ਹੋ- ਬੁੱਢਾ ਦਰਿਆ ’ਤੇ ਬਣੀ ਸੜਕ ’ਚ ਪਿਆ ਪਾੜ, ਨਹਾਉਣ ਗਏ 2 ਮੁੰਡਿਆਂ ਨਾਲ ਵਾਪਰ ਗਈ ਅਣਹੋਣੀ
ਇਸ ਸਬੰਧੀ ਜਾਣਕਾਰੀ ਅਨੁਸਾਰ ਜੁਲਾਈ ਮਹੀਨੇ ਦੇ ਸ਼ੁਰੂ ’ਚ ਗੁਰਦਾਸਪੁਰ ’ਚ ਇਕ ਮਹਿਲਾ ਜੱਜ ਦੇ ਘਰ ਤੋਂ ਲਗਭਗ 20 ਤੋਲੇ ਸੋਨੇ ਦੇ ਗਹਿਣੇ ਅਤੇ ਕੁਝ ਨਕਦੀ ਚੋਰੀ ਹੋਣ ਸਬੰਧੀ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਘਰ ’ਚ ਸਫ਼ਾਈ ਕਰਨ ਵਾਲੀ ਕੁੜੀ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਸਿਟੀ ਪੁਲਸ ਸਟੇਸ਼ਨ ਲਿਆਂਦਾ ਸੀ। ਇਸ ਦੌਰਾਨ ਸਿਟੀ ਪੁਲਸ ਸਟੇਸ਼ਨ ’ਚ ਮਹਿਲਾ ਪੁਲਸ ਕਰਮਚਾਰੀਆਂ ਦੀ ਹਾਜ਼ਰੀ ਦੀ ਬਜਾਏ ਰਿਹਾਇਸ਼ੀ ਕੁਆਰਟਰਾਂ ਵਿਚ ਲੈ ਜਾ ਕੇ ਪੁਲਸ ਸਟੇਸ਼ਨ ਇੰਚਾਰਜ ਗੁਰਮੀਤ ਸਿੰਘ ਸਮੇਤ ਸਹਾਇਕ ਸਬ-ਇੰਸਪੈਕਟਰ ਮੰਗਲ, ਸਹਾਇਕ ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਉਕਤ ਕੁੜੀ ’ਤੇ ਤਸ਼ੱਦਤ ਕਰਨ ਦੇ ਨਾਲ-ਨਾਲ ਉਸ ਦੇ ਗੁਪਤਅੰਗ ’ਤੇ ਕਰੰਟ ਵੀ ਲਗਾਇਆ ਸੀ ਅਤੇ ਉਸ ਨੂੰ ਚੋਰੀ ਕਰਨ ਦਾ ਜ਼ੁਰਮ ਸਵੀਕਾਰ ਕਰਨ ਲਈ ਦਬਾਅ ਪਾਇਆ ਗਿਆ ਸੀ ਪਰ ਕੁੜੀ ਨੇ ਚੋਰੀ ਵਿਚ ਆਪਣਾ ਹੱਥ ਹੋਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਬਾਅਦ ਵਿਚ ਜਦ ਪੁਲਸ ਨੇ ਉਸ ਨੂੰ ਰਿਹਾਅ ਕਰ ਦਿੱਤਾ ਤਾਂ ਕਿਸਾਨ ਸੰਗਠਨਾਂ ਨੇ ਉਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾ ਕੇ ਮਾਮਲੇ ਨੂੰ ਚੁੱਕਿਆ ਸੀ। ਹੁਣ ਕਿਸਾਨ ਸੰਗਠਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜਦ ਮੁਲਜ਼ਮ ਪੁਲਸ ਕਰਮਚਾਰੀਆਂ ਦੇ ਖ਼ਿਲਾਫ਼ ਬਣਦੀਆਂ ਧਾਰਾਵਾਂ ਅਧੀਨ ਕੇਸ ਦਰਜ ਨਾ ਕੀਤਾ ਗਿਆ ਤਾਂ 24 ਜੁਲਾਈ ਨੂੰ ਹੜਤਾਲ ਕਰ ਕੇ 25 ਜੁਲਾਈ ਨੂੰ ਰੇਲ ਰੋਕੋ ਧਰਨਾ ਸ਼ੁਰੂ ਕਰਨਗੇ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
ਪੁਲਸ ਨੇ ਇਸ ਸਬੰਧੀ ਬੀਤੇ ਦਿਨ ਸਹਾਇਕ ਸਬ-ਇੰਸਪੈਕਟਰ ਮੰਗਲ ਅਤੇ ਸਹਾਇਕ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਦੇ ਖਿਲਾਫ ਧਾਰਾ-348 ਅਤੇ 330 ਅਧੀਨ ਕੇਸ ਦਰਜ ਕਰ ਲਿਆ। ਜਦਕਿ ਜਾਂਚ ਵਿਚ ਪੁਲਸ ਸਟੇਸ਼ਨ ਗੁਰਮੀਤ ਸਿੰਘ ਨੂੰ ਜਾਂਚ ਵਿਚ ਬੇਕਸੂਰ ਪਾਇਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਹਰੀਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਾਨੂੰਨ ਸਾਰਿਆਂ ਲਈ ਸਾਮਾਨ ਹੈ, ਜੋ ਵੀ ਗਲਤ ਕੰਮ ਕਰੇਗਾ, ਉਸ ਦੇ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8