ਗੋਇੰਦਵਾਲ ਸਾਹਿਬ ਜੇਲ੍ਹ ’ਚ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ, FIR 'ਚ ਹੋਇਆ ਵੱਡਾ ਖ਼ੁਲਾਸਾ

02/27/2023 1:58:15 PM

ਤਰਨਤਾਰਨ/ਗੋਇੰਦਵਾਲ ਸਾਹਿਬ (ਰਮਨ) : ਗੋਇੰਦਵਾਲ ਸਾਹਿਬ ਜੇਲ੍ਹ 'ਚ ਹੋਈ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਸ ਵੱਲੋਂ ਇਸ ਮਾਮਲੇ 'ਚ ਦਰਜ ਕੀਤੀ ਗਈ ਐੱਫ.ਆਈ.ਆਰ. 'ਚ ਵੱਡੇ ਖੁਲਾਸੇ ਹੋਏ ਹਨ। ਜਾਣਕਾਰੀ ਅਨੁਸਾਰ ਐੱਫ.ਆਈ.ਆਰ. 'ਚ 7 ਗੈਂਗਸਟਰਾਂ ਦੇ ਨਾਂ ਸਾਹਮਣੇ ਆਏ ਹਨ। ਇਸ 'ਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਅੰਕਿਤ ਲਾਟੀ, ਕਸ਼ਿਸ਼, ਰਜਿੰਦਰ ਜੋਕਰ, ਅਰਸਦ ਖ਼ਾਨ ਅਤੇ ਮਲਕੀਤ ਸਿੰਘ ਮਾਮਾ ਸ਼ਾਮਲ ਹਨ।

ਇਹ ਵੀ ਪੜ੍ਹੋ- ਗੋਇੰਦਵਾਲ ਸਾਹਿਬ ਜੇਲ੍ਹ ’ਚ ਵੱਡੀ ਗੈਂਗਵਾਰ, ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ

ਇਸ ਦੇ ਨਾਲ ਹੀ ਐੱਫ.ਆਈ.ਆਰ. 'ਚ ਦੱਸਿਆ ਗਿਆ ਹੈ ਕਿ ਬੀਤੇ ਦਿਨ ਜੇਲ੍ਹ 'ਚ ਬਲਾਕ 1 ਅਤੇ ਬਲਾਕ 2 ਦੇ ਕੈਦੀਆਂ ਵਿਚਕਾਰ ਝੜਪ ਹੋ ਗਈ ਸੀ। ਇਸ 'ਚ ਬਲਾਕ 2 ਦੇ ਕੈਦੀਆਂ ਨੇ ਪਹਿਲਾਂ ਹਮਲਾ ਕੀਤਾ ਸੀ। ਬਲਾਕ 2 'ਚ ਮਨਮੋਹਨ ਮੋਹਨਾ ਅਤੇ ਮਨਦੀਪ ਤੂਫ਼ਾਨ ਸ਼ਾਮਲ ਸਨ। ਉਨ੍ਹਾਂ ਨੇ ਪਹਿਲਾਂ ਲੋਹੇ ਦੀਆਂ ਪੱਤੀਆਂ ਨਾਲ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਵਿਰੋਧੀ ਗੈਂਗ ਨੇ ਉਨ੍ਹਾਂ ਤੋਂ ਲੋਹੇ ਦੀਆਂ ਪੱਤੀਆਂ ਖੋਹ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਮਨਮੋਹਨ ਮੋਹਨਾ ਅਤੇ ਮਨਦੀਪ ਤੂਫਾਨ ਦੀ ਮੌਤ ਹੋ ਗਈ ਅਤੇ ਮਨਪ੍ਰੀਤ ਭਾਊ, ਅਰਸ਼ਦ ਖ਼ਾਨ ਅਤੇ ਕੇਸ਼ਵ ਜ਼ਖ਼ਮੀ ਹੋ ਗਏ। ਗੋਇੰਦਵਾਲ ਜੇਲ੍ਹ 'ਚ ਇਸ ਗੈਂਗਵਾਰ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਬੰਬੀਹਾ ਗੈਂਗ ਦੀ ਐਂਟਰੀ ਹੋ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News