ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ''ਤੇ ਕੇਸ ਦਰਜ
Thursday, Nov 16, 2017 - 04:48 AM (IST)
ਹੁਸ਼ਿਆਰਪੁਰ, (ਜ.ਬ.)- ਕਬੂਤਰਬਾਜ਼ੀ ਦੇ ਨਾਂ 'ਤੇ ਕਥਿਤ ਤੌਰ 'ਤੇ 1 ਲੱਖ 70 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਦੀ ਸ਼ਿਕਾਇਤ 'ਤੇ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਟਰੈਵਲ ਏਜੰਟ ਸੁਰੇਸ਼ ਕੁਮਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪਿੰਡ ਕਾਲੂਵਾਲ ਵਾਸੀ ਹਰਜਿੰਦਰ ਸਿੰਘ ਨੇ ਜ਼ਿਲਾ ਪੁਲਸ ਮੁਖੀ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਕਿ ਉਸ ਨੂੰ ਮਾਲਦੀਵ ਭੇਜਣ ਲਈ ਕਥਿਤ ਤੌਰ 'ਤੇ 1 ਲੱਖ 70 ਹਜ਼ਾਰ ਰੁਪਏ ਉਕਤ ਏਜੰਟ ਨੇ ਲਏ ਸਨ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜ਼ਿਲਾ ਪੁਲਸ ਮੁਖੀ ਦੇ ਹੁਕਮਾਂ 'ਤੇ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੇ ਜਾਣ ਤੋਂ ਬਾਅਦ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁਕੇਰੀਆਂ, (ਨਾਗਲਾ)-ਮੁਕੇਰੀਆਂ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗੁਰਮੀਤ ਸਿੰਘ ਕਲਸੀ ਪੁੱਤਰ ਕਰਮ ਚੰਦ ਵਾਸੀ ਪਿੰਡ ਚੀਮਾ ਪੋਤਾ ਵਿਰੁੱਧ ਧਾਰਾ 406, 420 ਆਈ. ਪੀ. ਸੀ. ਅਧੀਨ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਗਨਾਲੀ ਨੇ ਦੱਸਿਆ ਕਿ ਉਸ ਨਾਲ ਗੁਰਮੀਤ ਸਿੰਘ ਨੇ ਆਸਟਰੇਲੀਆ ਭੇਜਣ ਝਾਂਸਾ ਦੇ ਕੇ 7 ਲੱਖ 35 ਹਜ਼ਾਰ ਦੀ ਠੱਗੀ ਮਾਰੀ। ਥਾਣਾ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਈ. ਓ. ਵਿੰਗ-1 ਹੁਸ਼ਿਆਰਪੁਰ ਨੇ ਜਾਂਚ ਉਪਰੰਤ ਗੁਰਮੀਤ ਸਿੰਘ ਕਲਸੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
