ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ''ਚ ਕੇਸ ਦਰਜ

Monday, Jul 24, 2017 - 12:19 PM (IST)

ਬਟਾਲਾ - ਗਾਲੀ-ਗਲੋਚ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਇਕ ਪਛਾਤੇ ਅਤੇ 4 ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਨੇ ਥਾਣਾ ਕਿਲਾ ਲਾਲ ਸਿੰਘ ਵਿਚ ਕੇਸ ਦਰਜ ਕਰ ਦਿੱਤਾ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਵਾਂ ਪਿੰਡ ਬਰਕੀਵਾਲ ਨੇ ਲਿਖਵਾਇਆ ਹੈ ਕਿ ਰਣਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਬਟਾਲਾ ਆਪਣੇ ਨਾਲ 4 ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਸਾਡੇ ਘਰ 'ਚ ਦਾਖਲ ਹੋ ਗਿਆ, ਜਿਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ 'ਤੇ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਰਣਜੀਤ ਸਿੰਘ ਸਮੇਤ ਚਾਰ ਹੋਰ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਥਾਣਾ ਕਿਲਾ ਲਾਲ ਸਿੰਘ 'ਚ ਕੇਸ ਦਰਜ ਕਰ ਦਿੱਤਾ ਹੈ।


Related News