ਸਕੂਲੋਂ ਘਰ ਪਰਤਦਿਆਂ ਛੱਪੜ ’ਚ ਡਿੱਗਾ ਬੱਚਾ, ਹੋਈ ਮੌਤ
Friday, Sep 23, 2022 - 12:51 AM (IST)
ਗੁਰੂ ਕਾ ਬਾਗ (ਭੱਟੀ) : ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮੋਹਣ ਭੰਡਾਰੀਆਂ ਵਿਖੇ ਇਕ ਬੱਚੇ ਦੀ ਛੱਪੜ ’ਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਰਾਜਪਾਲ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਰਘੁਬੀਰ ਸਿੰਘ ਜਿਸ ਦੀ ਕਿ ਉਮਰ ਮਹਿਜ਼ 9 ਸਾਲ ਹੈ ਅਤੇ ਉਹ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਪੜ੍ਹ ਕੇ ਵਾਪਸ ਘਰ ਨੂੰ ਆ ਰਿਹਾ ਸੀ ਕਿ ਪਿੰਡ ਦੇ ਨਜ਼ਦੀਕ ਹੀ ਸਰਕਾਰ ਵੱਲੋਂ ਥਾਪਰ ਮਾਡਲ ਤਹਿਤ ਬਣਾਏ ਜਾ ਰਹੇ ਛੱਪੜ ਵਿਚ ਡੁੱਬ ਗਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ
ਉਨ੍ਹਾਂ ਦੱਸਿਆ ਕਿ ਬੱਚੇ ਨੂੰ ਡੁੱਬਦਿਆਂ ਨੂੰ ਉਥੇ ਹੋਰ ਖੇਡਦੇ ਬੱਚਿਆਂ ਵੱਲੋਂ ਵੇਖਿਆ ਗਿਆ ਅਤੇ ਉਨ੍ਹਾਂ ਵੱਲੋਂ ਰੌਲਾ ਪਾਉਣ ਉਪਰੰਤ ਲੋਕਾਂ ਵੱਲੋਂ ਬੱਚੇ ਨੂੰ ਪਾਣੀ ’ਚੋਂ ਬਾਹਰ ਕੱਢਿਆ ਗਿਆ ਪਰ ਉਸ ਵਕਤ ਤਕ ਬੱਚੇ ਦੀ ਮੌਤ ਹੋ ਚੁੱਕੀ ਸੀ।
ਇਹ ਖ਼ਬਰ ਵੀ ਪੜ੍ਹੋ : ਪਿਤਾ ਦੀ ਸਿਹਤ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ