ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ

Monday, Apr 24, 2023 - 06:06 PM (IST)

ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ

ਕਪੂਰਥਲਾ (ਚੰਦਰ)- ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਨਿਹੰਗਾਂ ਵਿਚਾਲੇ ਕਿਸੇ ਵਿਵਾਦ ਨੂੰ ਲੈ ਕੇ ਕਿਰਪਾਨਾਂ ਤੱਕ ਚੱਲ ਪਈਆਂ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

PunjabKesari

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸਰਪ੍ਰਸਤੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਸੀ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ 'ਤੇ ਇਕ ਦੂਜੇ ਨੂੰ ਚੰਗਾ ਮੰਦਾ ਬੋਲਣ 'ਤੇ ਟਕਰਾ ਹੋ ਗਿਆ, ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ

PunjabKesari

PunjabKesari

PunjabKesari

ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News