ਬੈਂਕ ’ਚ ਕਲਰਕ ਦੀ ਨੌਕਰੀ ਕਰਨ ਵਾਲੇ ਦੀ ਬਦਲੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ

Saturday, Jul 15, 2023 - 06:39 PM (IST)

ਬੈਂਕ ’ਚ ਕਲਰਕ ਦੀ ਨੌਕਰੀ ਕਰਨ ਵਾਲੇ ਦੀ ਬਦਲੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ

ਗੁਰਦਾਸਪੁਰ (ਗੁਰਪ੍ਰੀਤ)-  ਜੇ ਹੋਵੇ ਪਰਮਾਤਮਾ ਦੀ ਨਜ਼ਰ ਸਵੱਲੀ ਤਾਂ ਪਲਾਂ ਵਿਚ ਹੀ ਫਰਸ਼ ਤੋਂ ਅਰਸ਼ 'ਤੇ ਪਹੁੰਚਣ 'ਚ ਕੁਝ ਪਲ ਹੀ ਲੱਗਦੇ ਹਨ। ਅਜਿਹੀ ਤਾਜ਼ਾ ਮਿਸਾਲ ਅੱਜ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਕਲਰਕ ਰੁਪਿੰਦਰਜੀਤ ਸਿੰਘ ਤੋਂ ਮਿਲਦੀ ਹੈ। ਜਦੋਂ ਇਕ ਘੰਟੇ ਬਾਅਦ ਹੀ ਕਿਸਮਤ ਬਦਲਦੇ ਹੋਏ ਇਕ ਕਰੋੜ ਰੁਪਏ ਦਾ ਇਨਾਮ ਨਿਕਲ ਗਿਆ। ਜਾਣਕਾਰੀ ਮੁਤਾਬਕ ਡੇਰਾ ਬਾਬਾ ਨਾਨਕ ਦੇ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਮੁਲਾਜ਼ਿਮ ਰੁਪਿੰਦਰਜੀਤ ਸਿੰਘ ਜੋ ਬੈਂਕ ਚ ਬਤੌਰ ਕਲਰਕ ਦੇ ਤੋਰ ਤੇ ਨੌਕਰੀ ਕਰਦਾ ਹੈ। ਇਸ ਸਬੰਧੀ ਕਲਰਕ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਨੇ 12 ਵਜੇ ਦੇ ਕਰੀਬ ਜਦੋਂ ਉਹ ਬੈਂਕ 'ਚ ਡਿਊਟੀ ਕਰ ਰਿਹਾ ਸੀ ਤਾਂ ਇਕ ਲਾਟਰੀ ਪਾਉਣ ਵਾਲੇ ਏਜੰਟ ਤੋਂ ਨਾਗਾਲੈਂਡ ਸਟੇਟ ਨਾਲ ਸਬੰਧਿਤ 25 ਲਾਟਰੀਆਂ 6 ਰੁਪਏ ਦੇ ਹਿਸਾਬ ਨਾਲ ਲਾਟਰੀ ਦੀ ਕਾਪੀ ਖ਼ਰੀਦੀ ਅਤੇ ਕੁਝ ਸਮੇਂ ਬਾਅਦ ਹੀ ਉਸੇ ਲਾਟਰੀ ਏਜੰਟ ਦਾ ਫੋਨ ਆਇਆ ਕਿ ਉਸਦਾ ਪਹਿਲਾ ਇਨਾਮ ਇਕ ਕਰੋੜ ਦਾ ਲੱਗ ਗਿਆ ਹੈ ਅਤੇ ਉਹ ਇਕ ਕਰੋੜ ਦੀ ਰਾਸ਼ੀ ਦਾ ਜੇਤੂ ਹੋ ਗਿਆ ਹੈ ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਇਸ ਬਾਰੇ ਉਸਨੂੰ ਜਿਥੇ ਬੈਂਕ 'ਚ ਸਟਾਫ਼ ਵਲੋਂ ਵਧਾਈਆਂ ਦਿਤੀਆਂ ਜਾ ਰਹੀਆਂ ਹਨ, ਉਥੇ ਹੀ ਪਰਿਵਾਰ ਅਤੇ ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਵੀ ਵਧਾਈ ਦੇ ਫੋਨ ਆ ਰਹੇ ਹਨ। ਜਦਕਿ ਉਸ ਨੂੰ ਤਾਂ ਇਹ ਇਕ ਸੁਫ਼ਨੇ ਵਾਂਗ ਲੱਗ ਰਿਹਾ ਹੈ। ਰੁਪਿੰਦਰਜੀਤ ਦਾ ਕਹਿਣਾ ਹੈ ਕਿ ਇਹ ਜਿੱਤ ਦੇ ਪੈਸੇ ਨਾਲ ਉਹ ਆਪਣੇ ਬੱਚਿਆਂ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਖਰਚ ਕਰੇਗਾ ਅਤੇ ਲੋੜਵੰਦ ਲੋਕਾਂ ਦੀ ਵੀ ਮਦਦ ਕਰੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਇੱਥੇ ਹੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਪਿੰਡ ਧਿਆਨਪੁਰ 'ਚ ਵੀ ਇਕ ਦੁਕਾਨਦਾਰ ਦੀ ਢਾਈ ਕਰੋੜ ਰੁਪਏ ਦੀ ਲਾਟਰੀ ਨਿਕਲੀ ਸੀ। ਡੇਰਾ ਬਾਬਾ ਨਾਨਕ ਖੇਤਰ 'ਚ ਦੂਸਰੀ ਕਰੋੜਾਂ ਦੀ ਲਾਟਰੀ ਨਿਕਲਣ ਕਾਰਨ ਚਰਚਾ ਪਈ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News