ਲੋਕ ਸਭਾ ਚੋਣਾਂ: ਉਮੀਦਵਾਰਾਂ ਦੇ ਖ਼ਰਚੇ ''ਤੇ ਨੇੜਿਓਂ ਰੱਖੀ ਜਾਵੇਗੀ ਨਜ਼ਰ, ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

05/08/2024 1:02:08 PM

ਲੁਧਿਆਣਾ (ਵਿੱਕੀ)- ਲੁਧਿਆਣਾ ਸੰਸਦੀ ਹਲਕੇ ਦੇ ਖ਼ਰਚਾ ਨਿਗਰਾਨ ਪੰਕਜ ਕੁਮਾਰ, ਆਈ. ਆਰ. ਐੱਸ. ਅਤੇ ਚੇਤਨ ਡੀ. ਕਲਮਕਾਰ, ਆਈ. ਆਰ. ਐੱਸ. ਵੱਲੋਂ ਬੁੱਧਵਾਰ ਨੂੰ ਸਾਰੇ ਉਡਣ ਦਸਤੇ, ਸਥਿਰ ਨਿਗਰਾਨੀ, ਵੀਡੀਓ ਨਿਗਰਾਨੀ, ਲੇਖਾ ਟੀਮਾਂ ਅਤੇ ਸਹਾਇਕ ਖ਼ਰਚ ਨਿਗਰਾਨ ਨੂੰ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਕੀਤੇ ਜਾ ਰਹੇ ਖ਼ਰਚੇ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਗੈਸਟ ਹਾਊਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖ਼ਰਚਾ ਨਿਗਰਾਨ ਟੀਮਾਂ ਨੂੰ ਉਮੀਦਵਾਰਾਂ ਵੱਲੋਂ ਰੋਜ਼ਾਨਾ ਦੇ ਆਧਾਰ 'ਤੇ ਕੀਤੇ ਖ਼ਰਚੇ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖ਼ਰਚੇ 'ਤੇ ਨਜ਼ਦੀਕੀ ਨਜ਼ਰ ਰੱਖਣ ਲਈ, 126 ਐੱਫ਼. ਐੱਸ. ਟੀ, 16 ਵੀ. ਵੀ. ਟੀ, 42 ਵੀ. ਐੱਸ. ਟੀ, 126 ਐੱਸ. ਐੱਸ. ਟੀ, 20 ਅਕਾਊਂਟ ਟੀਮਾਂ ਅਤੇ 20 ਏ. ਈ. ਓ. ਅਤੇ ਐੱਮ. ਸੀ. ਐੱਮ. ਸੀ. ਚੋਣ ਖ਼ਰਚਿਆਂ 'ਤੇ ਨਜ਼ਦੀਕੀ ਨਜ਼ਰ ਰੱਖਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਹੋਰਾਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਖ਼ਰਚਿਆਂ ਦੀ ਜਾਂਚ ਲਈ ਨਿਯੁਕਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚਕਾਰ ਤਾਲਮੇਲ ਬਣਾਉਣ ਲਈ ਵੀ ਕਿਹਾ।

ਇਹ ਵੀ ਪੜ੍ਹੋ- ਜਲੰਧਰ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਹੋਇਆ ਵਿਅਕਤੀ ਦਾ ਕਤਲ, ਬੈੱਡ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼

ਇਸ ਤੋਂ ਇਲਾਵਾ, ਚੋਣ ਮੈਦਾਨ ਵਿਚ ਆਉਣ ਵਾਲੇ ਉਮੀਦਵਾਰਾਂ ਦੇ ਸ਼ੈਡੋ ਰਜਿਸਟਰਾਂ ਦੀ ਤੁਲਨਾ ਉਨ੍ਹਾਂ ਵੱਲੋਂ ਰੱਖੇ ਗਏ ਰਜਿਸਟਰਾਂ ਨਾਲ ਤਿੰਨ ਵਾਰ ਕੀਤੀ ਜਾਵੇਗੀ। ਇਹੀ ਅਭਿਆਸ 20, 25 ਅਤੇ 30 ਮਈ ਨੂੰ ਹੋਵੇਗਾ। ਇਨ੍ਹਾਂ ਮਿਤੀਆਂ 'ਤੇ, ਚੋਣ ਲੜਨ ਵਾਲੇ ਉਮੀਦਵਾਰ ਆਪਣੇ ਖ਼ਰਚੇ ਰਜਿਸਟਰ ਅਤੇ ਕੈਸ਼ ਬੁੱਕ, ਬੈਂਕ ਵਾਊਚਰ ਅਤੇ ਬੈਂਕ ਸਟੇਟਮੈਂਟਾਂ ਦਾ ਇਕ ਹੋਰ ਸੈਟ ਲਿਆਉਣਗੇ ਅਤੇ ਸ਼ੈਡੋ ਰਜਿਸਟਰਾਂ ਨਾਲ ਮੇਲ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਖ਼ਰਚੇ ਦੀ ਹੱਦ 95 ਲੱਖ ਰੁਪਏ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਨਾਮਜ਼ਦਗੀ ਸਫ਼ਲ ਹੋਣ ਤੋਂ ਬਾਅਦ ਚੋਣ ਪ੍ਰਚਾਰ ’ਤੇ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਖ਼ਰਚੇ ਉਮੀਦਵਾਰਾਂ ਦੇ ਸ਼ੈਡੋ ਰਜਿਸਟਰਾਂ ਵਿੱਚ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ-ਪੰਜਾਬ 'ਚ ਗਰਮੀ ਕਢਾ ਰਹੀ ਵੱਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News