ਪੈਟਰੋਲ ਛਿੜਕ ਕੇ ਕੱਪੜੇ ਦੀ ਦੁਕਾਨ ਨੂੰ ਲਾਈ ਅੱਗ, ਸਭ ਕੁੱਝ ਸੜ ਕੇ ਹੋਇਆ ਸੁਆਹ

Thursday, Oct 09, 2025 - 11:53 AM (IST)

ਪੈਟਰੋਲ ਛਿੜਕ ਕੇ ਕੱਪੜੇ ਦੀ ਦੁਕਾਨ ਨੂੰ ਲਾਈ ਅੱਗ, ਸਭ ਕੁੱਝ ਸੜ ਕੇ ਹੋਇਆ ਸੁਆਹ

ਜਲਾਲਾਬਾਦ (ਸੁਨੀਲ) : ਇੱਥੇ ਪੈਟਰੋਲ ਛਿੜਕ ਕੇ ਕੱਪੜਿਆਂ ਦੀ ਦੁਕਾਨ ਨੂੰ ਅੱਗ ਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ ਅਤੇ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਕੱਪੜਾ ਹਾਊਸ ਦੇ ਮਾਲਕ ਅੰਕੁਸ਼ ਨੇ ਦੱਸਿਆ ਕਿ ਰਾਤ ਕਰੀਬ ਢਾਈ ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ 3 ਮੰਜ਼ਿਲਾ ਦੁਕਾਨ ਅੱਗ ਦੀ ਲਪੇਟ 'ਚ ਆ ਚੁੱਕੀ ਸੀ।

ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਪਰ ਜਦੋਂ ਤੱਕ ਫਾਇਰ ਬ੍ਰਿਗੇਡ ਪੁੱਜੀ, ਕੱਪੜੇ ਅਤੇ ਦੁਕਾਨ ਵਿਚਲਾ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਚੁੱਕਾ ਸੀ। ਅੰਕੁਸ਼ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੱਜ ਤੱਕ ਕਿਸੇ ਨੂੰ ਕੁੱਝ ਨਹੀਂ ਕਿਹਾ ਅਤੇ 10-15 ਸਾਲਾਂ ਤੋਂ ਮਿਹਨਤ ਕਰਕੇ ਉਨ੍ਹਾਂ ਨੇ ਆਪਣੀ ਦੁਕਾਨ ਬਣਾਈ ਹੈ। ਚੌਂਕੀਦਾਰ ਨੇ ਕਿਹਾ ਕਿ 2 ਲੋਕ ਆਏ ਸਨ, ਜਿਨ੍ਹਾਂ ਨੇ ਪੈਟਰੋਲ ਛਿੜਕ ਕੇ ਦੁਕਾਨ ਨੂੰ ਅੱਗ ਲਾ ਦਿੱਤੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਾਲਾਬਾਦ ਦੇ ਡੀ. ਐੱਸ. ਪੀ. ਜਤਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਮਾਮਲੇ 'ਚ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਤਫ਼ਤੀਸ਼ ਜਾਰੀ ਹੈ। ਤੱਥ ਸਾਹਮਣੇ ਆਉਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News