ਸਾਬਕਾ IAS ਦੀ ਆਲੀਸ਼ਾਨ ਕੋਠੀ 'ਚੋਂ ਮਿਲਿਆ ਹੀਰਿਆਂ ਦਾ ਭੰਡਾਰ! ED ਦੇ ਵੀ ਉੱਡੇ ਹੋਸ਼

Thursday, Sep 19, 2024 - 11:39 AM (IST)

ਚੰਡੀਗੜ੍ਹ/ਉੱਤਰ ਪ੍ਰਦੇਸ਼ : ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇਕ ਪ੍ਰਾਜੈਕਟ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ. ਡੀ. ਨੇ ਨੋਇਡਾ ਅਥਾਰਟੀ ਦੇ ਸਾਬਕਾ ਸੀ. ਈ. ਓ. ਅਤੇ ਉੱਤਰ ਪ੍ਰਦੇਸ਼ ਕੈਡਰ ਦੇ ਇਕ ਸਾਬਕਾ ਆਈ. ਏ. ਐੱਸ. ਅਧਿਕਾਰੀ ਮਹਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਆਲੀਸ਼ਾਨ ਕੋਠੀ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਕੋਠੀ 'ਚੋਂ ਕਰੋੜਾਂ ਦੀ ਨਕਦੀ, ਹੀਰੇ, ਗਹਿਣੇ, ਸੋਨੇ ਦੇ ਗਹਿਣੇ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਵਿਆਹੁਤਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਦੱਸਿਆ ਜਾਂਦਾ ਹੈ ਕਿ ਮਹਿੰਦਰ ਸਿੰਘ ਦੇ ਘਰੋਂ 7 ਕਰੋੜ ਰੁਪਏ ਦੇ ਹੀਰੇ ਅਤੇ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮਹਿੰਦਰ ਸਿੰਘ ਦੇ ਬੈੱਡ ਅਤੇ ਅਲਮਾਰੀ ਦੇ ਅੰਦਰੋਂ ਹੀਰੇ ਮਿਲੇ ਹਨ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਜਵਾਨ ਮੁੰਡੇ ਦੀ ਮੌਤ, ਭੜਕੇ ਲੋਕਾਂ ਨੇ ਜਾਮ ਕੀਤਾ ਟ੍ਰੈਫਿਕ
ਕੀ ਹੈ ਪੂਰਾ ਮਾਮਲਾ
ਦਰਅਸਲ ਲੋਟਸ ਦੇ 300 ਪ੍ਰਾਜੈਕਟ ਮਾਮਲੇ 'ਚ ਈ. ਡੀ. ਨੇ ਦੇਸ਼ ਭਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ 300 ਕਰੋੜ ਦਾ ਘਪਲਾ ਸੀ। ਈ. ਡੀ. ਨੇ ਇਸ ਮਾਮਲੇ 'ਚ ਦਿੱਲੀ ਤੋਂ ਇਲਾਵਾ ਨੋਇਡਾ, ਮੇਰਠ ਅਤੇ ਚੰਡੀਗੜ੍ਹ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਸਾਬਕਾ ਆਈ. ਏ. ਐੱਸ. ਮਹਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ 'ਚੋਂ ਹੀਰਿਆਂ ਦਾ ਭੰਡਾਰ ਮਿਲਿਆ ਹੈ, ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ, ਇੱਥੋਂ ਤਕਰੀਬਨ 7 ਕਰੋੜ ਦਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News