ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ ''ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ

Tuesday, Aug 11, 2026 - 10:44 AM (IST)

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ ''ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ

ਚੰਡੀਗੜ੍ਹ (ਸ਼ੀਨਾ) : ਚੰਡੀਗੜ੍ਹ ਦੇ ਚਾਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮੰਗਲਵਾਰ ਸਵੇਰੇ ਹੜਕੰਪ ਮਚ ਗਿਆ। ਧਮਕੀ ਮਿਲਣ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਟੀਮਾਂ ਨੂੰ ਮੌਕੇ ’ਤੇ ਭੇਜਿਆ। ਪੁਲਸ ਵੱਲੋਂ ਸਕੂਲ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਜਿਨ੍ਹਾਂ ਚਾਰ ਸਕੂਲਾਂ ਨੂੰ ਧਮਕੀ ਮਿਲਣ ਦੀ ਸੂਚਨਾ ਹੈ, ਉਨ੍ਹਾਂ 'ਚ ਕੈਮਲ ਕਾਨਵੈਂਟ ਸਕੂਲ, ਸੈਕਟਰ-9, ਸੇਂਟ ਜੌਨਜ਼ ਹਾਈ ਸਕੂਲ, ਸੈਕਟਰ-26, ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-26 ਅਤੇ ਸੇਂਟ ਸਟੀਫਨਜ਼ ਸਕੂਲ, ਸੈਕਟਰ-45 ਸ਼ਾਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਕੈਬ ਜਾਂ ਬਾਈਕ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਧਮਕੀ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਜਾਂਚ ਸ਼ੁਰੂ ਕੀਤੀ। ਸਕੂਲਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਕੰਪਲੈਕਸ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
ਧਮਕੀ ਵਾਲੀ ਕਾਲ ਦੀ ਜਾਂਚ ਜਾਰੀ
ਪੁਲਸ ਅਧਿਕਾਰੀਆਂ ਮੁਤਾਬਕ ਧਮਕੀ ਕਿਸ ਨੰਬਰ ਤੋਂ ਆਈ ਅਤੇ ਉਸ ਦੌਰਾਨ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ, ਇਸ ਬਾਰੇ ਫਿਲਹਾਲ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਸ ਵੱਲੋਂ ਧਮਕੀ ਨਾਲ ਜੁੜੇ ਤਕਨੀਕੀ ਪੱਖ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਅਸਲ ਵਿਸਫੋਟਕ ਜਾਂ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ 'ਚ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਸਖ਼ਤ ਹਨ। ਅਜਿਹੇ ਵਿੱਚ ਚਾਰ ਸਕੂਲਾਂ ਨੂੰ ਇਕੱਠੇ ਧਮਕੀ ਮਿਲਣ ਤੋਂ ਬਾਅਦ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News