ਲੁਧਿਆਣਾ ’ਚ ਪਹਿਲੀ ਵਾਰ ਕਿਸੇ ਕੰਪਿਊਟਰ ਅਧਿਆਪਕ ਨੂੰ ਮਿਲਿਆ ਸਟੇਟ ਐਵਾਰਡ

Monday, Sep 06, 2021 - 12:38 PM (IST)

ਲੁਧਿਆਣਾ ’ਚ ਪਹਿਲੀ ਵਾਰ ਕਿਸੇ ਕੰਪਿਊਟਰ ਅਧਿਆਪਕ ਨੂੰ ਮਿਲਿਆ ਸਟੇਟ ਐਵਾਰਡ

ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ’ਤੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਂ ਤੋਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿਚ ਜ਼ਿਲ੍ਹਾ ਪੱਧਰ ’ਤੇ ਇਹ ਆਯੋਜਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਲਖਬੀਰ ਸਿੰਘ ਦੀ ਅਗਵਾਈ ਵਿਚ ਸਥਾਨਕ ਬੱਚਤ ਭਵਨ ਵਿਚ ਆਯੋਜਿਤ ਕੀਤਾ ਗਿਆ। ਇਸ ਵਰਚੁਅਲ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਰਾਜ ਪੁਰਸਕਾਰ ਦੇ ਨਾਲ-ਨਾਲ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ’ਚ ਮਾਸਟਰ ਕੇਡਰ ’ਚੋਂ ਅੰਮ੍ਰਿਤਪਾਲ ਸਿੰਘ (ਕੰਪਿਊਟਰ ਫੈਕਲਟੀ) ਗੌਰਮਿਟ ਸੀਨੀਅਰ ਸੈਕੰਡਰੀ ਸਕੂਲ ਛਪਾਰ, ਨਵਜੋਤ ਸ਼ਰਮਾ ਗੌਰਮਿਟ ਮਿਡਲ ਸਕੂਲ ਗੋਸਲ, ਵਰਿੰਦਰ ਪ੍ਰਵੀਨ ਗਾਰਮੈਂਟ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ, ਪ੍ਰਾਇਮਰੀ ਕੇਡਰ ’ਚੋਂ ਗੌਰਮਿਟ ਪ੍ਰਾਇਮਰੀ ਸਕੂਲ ਨਾਰੰਗਵਾਲ ਦੇ ਬਲਵਿੰਦਰ ਸਿੰਘ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਤ੍ਰਿਪਤਾ ਦੇਵੀ ਬੀ. ਪੀ. ਈ. ਓ. ਲੁਧਿਆਣਾ-1 ਅਤੇ ਭੁਪਿੰਦਰ ਕੌਰ ਬੀ. ਪੀ. ਈ. ਓ. ਮਾਂਗਟ-1 ਨੂੰ ਪ੍ਰਬੰਧਕੀ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

PunjabKesari

ਇਸ ਸਨਮਾਨ ਸਮਾਰੋਹ ਦੀ ਖਾਸ ਗੱਲ ਇਹ ਰਹੀ ਕਿ ਇਸ ਵਿਚ ਪਹਿਲੀ ਵਾਰ ਕਿਸੇ ਕੰਪਿਊਟਰ ਅਧਿਆਪਕ ਨੂੰ ਸਨਮਾਨਿਤ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਜਿਨ੍ਹਾਂ ਨੂੰ ਪਾਲੀ ਖਾਦਿਮ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਇਹ ਐਵਾਰਡ ਦਿੱਤਾ ਗਿਆ ਹੈ। ਉਨ੍ਹਾਂ ਨੇ ਕੰਪਿਊਟਰ ਸਾਇੰਸ ਮੁਕਾਬਲੇ ਦੇ ਲਈ 30 ਮੋਬਾਇਲ ਗੇਮਸ ਬਣਾਈਆਂ ਹਨ। ਉਨ੍ਹਾਂ ਦੀਆਂ ਚਾਰ ਸਾਹਿਤਕ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਦੋ ਪੁਸਤਕਾਂ ਵਿਭਾਗ ਵੱਲੋਂ ਪ੍ਰਕਾਸ਼ਤ ਕੀਤੀਆ ਜਾ ਰਹੀਆਂ ਹਨ। ਉਹ ਬੱਚਿਆਂ ਨੂੰ ਸੱਭਿਆਚਾਰਕ ਐਕਟੀਵਿਟੀ ਨਾਲ ਜੋੜਦੇ ਹੋਏ 190 ਮੈਡਲ ਜਿਤਵਾ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦਾ ਪਹਿਲਾ ਕੰਪਿਊਟਰ ਪਾਰਕ ਬਣਾਇਆ ਹੈ ਅਤੇ 13 ਲੱਖ ਰੁਪਏ ਦੀ ਧੰਨਰਾਸ਼ੀ ਦਾਨ ਦੇ ਰੂਪ ਵਿਚ ਵੱਖ-ਵੱਖ ਮਾਧਿਅਮਾਂ ਨਾਲ ਸਕੂਲ ਲਈ ਇਕੱਠੀ ਕੀਤੀ ਹੈ।
 


author

Anuradha

Content Editor

Related News