ਸਰਹੱਦ ’ਤੇ ਖੇਤਾਂ ’ਚੋਂ 1 ਕਿੱਲੋ ਹੈਰੋਇਨ ਤੇ ਇਕ ਕੰਪਿਊਟਰਾਈਜ਼ਡ ਕੰਡਾ ਬਰਾਮਦ

Tuesday, Aug 25, 2026 - 04:28 PM (IST)

ਸਰਹੱਦ ’ਤੇ ਖੇਤਾਂ ’ਚੋਂ 1 ਕਿੱਲੋ ਹੈਰੋਇਨ ਤੇ ਇਕ ਕੰਪਿਊਟਰਾਈਜ਼ਡ ਕੰਡਾ ਬਰਾਮਦ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ, ਰਾਜੇਸ਼ ਢੰਡ, ਸੋਨੂੰ ਚੋਪੜਾ) : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀ. ਓ. ਪੀ. ਪਛਾੜੀਆਂ ਦੇ ਏਰੀਏ ’ਚ ਬੀ. ਐੱਸ. ਐੱਫ. ਵੱਲੋਂ ਡਰੋਨ ਦੀ ਗਤੀਵਿਧੀ ਦੇਖਣ ਤੋਂ ਬਾਅਦ ਸਰਚ ਮੁਹਿੰਮ ਦੌਰਾਨ 1 ਕਿੱਲੋ 15 ਗ੍ਰਾਮ ਹੈਰੋਇਨ ਦੇ 2 ਪੈਕੇਟ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਪ੍ਰਿੰਸ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਬੀ. ਓ. ਪੀ. ਪਛਾੜੀਆਂ ਦੇ ਅਸਿਸਟੈਂਟ ਕੰਪਨੀ ਕਮਾਂਡਰ ਅਭਿਸ਼ੇਕ ਆਨੰਦ ਨੇ ਪੁਲਸ ਨੂੰ ਦਿੱਤੀ ਲਿਖਤੀ ਜਾਣਕਾਰੀ ’ਚ ਦੱਸਿਆ ਹੈ ਕਿ ਬਾਰਡਰ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਬਾਰਡਰ ’ਤੇ ਡਰੋਨ ਦੀ ਗਤੀਵਿਧੀ ਦੇਖੀ ਗਈ ਅਤੇ ਉਸ ਨੂੰ ਡਿਗਾਉਣ ਲਈ ਕਾਰਵਾਈ ਕੀਤੀ ਗਈ ਅਤੇ ਉਸ ਤੋਂ ਬਾਅਦ ਜਦੋਂ ਉਸ ਏਰੀਏ ’ਚ ਵਿਸ਼ੇਸ਼ ਤੌਰ ’ਤੇ ਸਰਚ ਅਭਿਆਨ ਚਲਾਇਆ ਗਿਆ ਤਾਂ ਪਿੰਡ ਜੰਘੀਆਂ ਦੇ ਖੇਤਾਂ ਵਿਚੋਂ ਇਕ ਕਿੱਲੋ 15 ਗ੍ਰਾਮ ਹੈਰੋਇਨ ਦੇ 2 ਪੈਕੇਟ ਅਤੇ ਇਕ ਕੰਪਿਊਟਰਾਈਜ਼ਡ ਕੰਡਾ ਬਰਾਮਦ ਹੋਇਆ।

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਬਰਾਮਦਗੀ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਹੜੇ ਭਾਰਤੀ ਸਮੱਗਲਰਾਂ ਵੱਲੋਂ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਗਈ ਸੀ? ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।


author

Babita

Content Editor

Related News