ਸੋਨੀਆ ਮਾਨ ਦੀ ਅਗਵਾਈ 'ਚ 'ਬੰਦੀ ਸਿੰਘਾਂ' ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਮੋਹਾਲੀ ਵੱਲ ਕਾਫਲਾ ਰਵਾਨਾ

02/03/2023 2:38:07 PM

ਅੰਮ੍ਰਿਤਸਰ (ਅਕਸ਼ੈ) : ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਅਕਸਰ ਹੀ ਪੰਥਕ ਕਾਰਜਾਂ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਂਦੀ ਹੈ। ਇੰਨੀਂ ਦਿਨੀਂ ਸੋਨੀਆ ਮਾਨ ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣੀ ਹੋਈ ਹੈ। ਇਸ ਦੇ ਤਹਿਤ ਸੋਨੀਆ ਮਾਨ ਅੰਮ੍ਰਿਤਸਰ 'ਚ ਸੀ। ਇੱਥੋਂ ਅਦਾਕਾਰਾ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਾਫਲੇ ਨੂੰ ਮੋਹਾਲੀ ਲਈ ਰਵਾਨਾ ਕੀਤਾ। 

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ 'ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ

ਦੱਸ ਦਈਏ ਕਿ 'ਕੌਮੀ ਇਨਸਾਫ ਮੋਰਚੇ' ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਕਰਾਉਣਾ ਹੈ। ਇਸ ਲਈ ਪੂਰੇ ਪੰਜਾਬ 'ਚ ਮੋਰਚਾ ਕੱਢਿਆ ਜਾ ਰਿਹਾ ਹੈ। ਸੋਨੀਆ ਮਾਨ ਇਸ ਕਾਫਲੇ ਦੀ ਅਗਵਾਈ ਕਰ ਰਹੀ ਹੈ। ਉਸ ਦੀ ਅਗਵਾਈ ਵਿਚ ਹੀ ਇਹ ਕਾਫਲਾ ਅੰਮ੍ਰਿਤਸਰ ਤੋਂ ਮੋਹਾਲੀ ਰਵਾਨਾ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ। 

ਇਹ ਖ਼ਬਰ ਵੀ ਪੜ੍ਹੋ : ਦੁਖਦਾਈ ਖ਼ਬਰ : ਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਦਿਹਾਂਤ

ਦੱਸਣਯੋਗ ਹੈ ਕਿ ਸੋਨੀਆ ਮਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਹੈ। ਉਹ ਕਈ ਫ਼ਿਲਮਾਂ ਅਤੇ ਗੀਤਾਂ ਵਿਚ ਅਦਾਕਾਰੀ ਕਰ ਚੁੱਕੀ ਹੈ। ਉਹ 'ਕਿਸਾਨ ਅੰਦੋਲਨ' ਦੌਰਾਨ ਸੁਰਖੀਆਂ ਵਿਚ ਆਈ ਸੀ। ਇੱਥੇ ਉਹ ਕਿਸਾਨਾਂ ਦੇ ਸਮਰਥਨ ਵਿਚ ਡਟ ਕੇ ਖੜ੍ਹੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਸੋਨੀਆ ਮਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਪੰਜਾਬੀ ਫ਼ਿਲਮ 'ਹੈ ਕੋਈ ਹੋਰ' ਵਿਚ ਨਜ਼ਰ ਆਉਣ ਵਾਲੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

 

 


sunita

Content Editor

Related News