ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

Saturday, Apr 25, 2026 - 02:50 PM (IST)

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ’ਚ ਇਸ ਸਮੇਂ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਤਾਪਮਾਨ ਲਗਾਤਾਰ 42 ਤੋਂ 44 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਕਰ ਕੇ ਦਿਨ ਦੇ ਸਮੇਂ ਸੜਕਾਂ ਸੁੰਨੀਆਂ ਪੈ ਜਾਂਦੀਆਂ ਹਨ ਅਤੇ 1  ਤੋਂ 3 ਵਜੇ ਤੱਕ ਕਰਫ਼ਿਊ ਵਰਗਾ ਮਾਹੌਲ ਬਣ ਜਾਂਦਾ ਹੈ। ਦੁਪਹਿਰ ਦੇ ਵੇਲੇ ਲੂ ਦੇ ਤੇਜ਼ ਝੋਕੇ ਚੱਲਣ ਕਾਰਨ ਲੋਕ ਘਰਾਂ ’ਚ ਹੀ ਰਹਿਣ ਨੂੰ ਤਰਜੀਹ ਦੇ ਰਹੇ ਹਨ। ਬਾਜ਼ਾਰਾਂ ’ਚ ਰੌਣਕ ਘੱਟ ਹੋ ਗਈ ਹੈ ਅਤੇ ਆਵਾਜਾਈ ਵੀ ਕਾਫ਼ੀ ਘੱਟ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

ਗਰਮੀ ਦੇ ਇਸ ਕਹਿਰ ਨਾਲ ਬਿਜਲੀ ਦੀ ਮੰਗ ’ਚ ਵੀ ਵਾਧਾ ਹੋਇਆ ਹੈ, ਜਿਸ ਕਾਰਨ ਕਈ ਇਲਾਕਿਆਂ ’ਚ ਪਾਵਰ ਕੱਟ ਲੱਗ ਰਹੇ ਹਨ। ਡਾਕਟਰਾਂ ਵੱਲੋਂ ਖ਼ਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ 26–28 ਅਪ੍ਰੈਲ ਦਰਮਿਆਨ ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਥੋੜ੍ਹੀ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਦੁਪਹਿਰ ਸਮੇਂ ਸੜਕਾਂ ’ਤੇ ਸੁੰਨਸਾਨੀ ਦਾ ਮਾਹੌਲ

ਤਾਪਮਾਨ ’ਚ ਲਗਾਤਾਰ ਵਾਧੇ ਕਾਰਨ ਜਿੱਥੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਦੁਪਹਿਰ ਦੇ ਸਮੇਂ ਸੜਕਾਂ ’ਤੇ ਸੁੰਨਸਾਨੀ ਦਾ ਮਾਹੌਲ ਬਣਿਆ ਹੋਇਆ ਹੈ। ਬਾਜ਼ਾਰਾਂ ’ਚ ਗਾਹਕਾਂ ਦੀ ਆਮਦ ਘੱਟਣ ਕਾਰਨ ਛੋਟੇ ਵਪਾਰੀ ਵੀ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੋਕ ਛਾਂ ਅਤੇ ਠੰਢੇ ਪਾਣੀ ਦਾ ਸਹਾਰਾ ਲੈ ਰਹੇ ਹਨ। ਕੁਝ ਇਲਾਕਿਆਂ ’ਚ ਲੋਕਾਂ ਨੂੰ 3 ਤੋਂ 9 ਘੰਟਿਆਂ ਤੱਕ ਬਿਜਲੀ ਤੋਂ ਬਿਨਾਂ ਰਹਿਣਾ ਪੈ ਰਿਹਾ ਹੈ। ਸਿਹਤ ਵਿਭਾਗ ਵੱਲੋਂ ਹੀਟ ਸਟ੍ਰੋਕ (ਲੂ ਲੱਗਣ) ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਕਈ ਜ਼ਿਲ੍ਹਿਆਂ ’ਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲਿਆਂ ’ਚ ਹੀਟਵੇਵ (ਲੂ) ਨੂੰ ਲੈ ਕੇ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਤੇਜ਼ ਗਰਮ ਹਵਾਵਾਂ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੂ ਤੋਂ ਬਚਣ ਲਈ ਲੋਕਾਂ ਨੇ ਆਪਣੇ ਮੂੰਹ ਅਤੇ ਸਰੀਰ ਨੂੰ ਕੱਪੜਿਆਂ ਨਾਲ ਢੱਕਿਆ ਹੋਇਆ ਹੈ। ਟ੍ਰੈਫਿਕ ਪ੍ਰਸ਼ਾਸਨ ਨੇ ਹਦਾਇਤ ਕੀਤੀ ਹੈ ਕਿ ਵਾਹਨ ਚਾਲਕ ਸੁਰੱਖਿਆ ਲਈ ਹੈਲਮਟ ਦੀ ਵਰਤੋਂ ਜ਼ਰੂਰ ਕਰਨ ਪਰ ਅਜਿਹਾ ਕੋਈ ਵੀ ਕੱਪੜਾ ਨਾ ਬੰਨ੍ਹਣ ਜਿਸ ਨਾਲ ਉਨ੍ਹਾਂ ਦੀ ਪਛਾਣ ਲੁਕ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News