ਵਿਦੇਸ਼ ਜਾਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਦਾ ਕਤਲ, ਪਰਿਵਾਰ ''ਤੇ ਟੁੱਟਿਆ ਦੁਖਾਂ ਦਾ ਪਹਾੜ
Tuesday, Jun 10, 2025 - 03:38 PM (IST)

ਲੋਪੋਕੇ (ਸਤਨਾਮ)- ਪੁਲਸ ਥਾਣਾ ਭਿੰਡੀ ਸੈਦਾਂ ਦੇ ਪਿੰਡ ਛੰਨ ਕਲਾਂ ਵਿਚ ਬੀਤੀ ਰਾਤ ਇਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਹੋਈ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਰਬਜੀਤ ਸਿੰਘ ਬੀਤੇ ਦਿਨ ਸਵੇਰੇ 9 ਵਜੇ ਦੀ ਫਲਾਈਟ ’ਤੇ ਦੁਬਈ ਜਾਣਾ ਸੀ ਪਰ ਇਕ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਮੌਤ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਪਰਿਵਾਰਕ ਮੈਂਬਰਾਂ ਨੇ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਦਾ ਵੀਜ਼ਾ ਆ ਗਿਆ ਸੀ ਅਤੇ ਉਸ ਨੇ ਬੀਤੇ ਦਿਨ ਸਵੇਰੇ 9 ਵਜੇ ਦੁਬਈ ਜਾਣਾ ਰਿਹਾ ਸੀ ਪਰ ਇਕ ਦਿਨ ਪਹਿਲਾਂ ਰਾਤ ਪਿੰਡ ਦੇ ਪੀਰਾਂ ਦੇ ਮੇਲੇ ਵਿਚ ਜਦ ਮੱਥਾ ਟੇਕਣ ਗਿਆ ਤਾਂ ਫਿਰ ਵਾਪਸ ਨਹੀਂ ਪਰਤਿਆ ਤੜਕਸਾਰ ਉਸ ਦੀ ਲਾਸ਼ ਪਿੰਡ ਦੇ ਮੇਲੇ ਵਾਲੀ ਦਰਗਾਹ ਦੀ ਜਗ੍ਹਾ ਦੇ ਕਰੀਬ ਹੀ ਮਿਲੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਮ੍ਰਿਤਕ ਸਰਬਜੀਤ ਸਿੰਘ ਦੇ ਪਰਿਵਾਰ ਨੇ ਲਾਸ਼ ਨੂੰ ਥਾਣੇ ’ਚ ਰੱਖ ਕੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕਰਨ ਦੀ ਜਿੱਦ ’ਤੇ ਅੜੇ ਰਹੇ। ਇਸ ਸਬੰਧੀ ਪੁਲਸ ਥਾਣਾ ਭਿੰਡੀ ਸੈਦਾਂ ਦੇ ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਚ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8