ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼
Tuesday, Nov 15, 2022 - 06:26 PM (IST)
ਜਲੰਧਰ (ਗੁਲਸ਼ਨ, ਸੋਨੂੰ ਮਹਾਜਨ) : ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਉਸ ਸਮੇਂ ਸਾਰਿਆਂ ਦੇ ਹੋਸ਼ ਉੱਡ ਗਏ ਜਦੋਂ ਸਟੇਸ਼ਨ ਦੇ ਬਾਹਰ ਇਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ ਵਿਚ ਪਿਆ ਮਿਲਿਆ। ਇਸ ਦੌਰਾਨ ਰੇਲਵੇ ਪੁਲਸ ਅਧਿਕਾਰੀਆਂ ਨੇ ਉਕਤ ਬੈਗ ਨੂੰ ਜਦੋਂ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਦੇਖ ਕੇ ਸਾਰਿਆਂ ਦੇ ਪੈਰਾਂ ਹੋਠੋਂ ਜ਼ਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ
ਇਹ ਵੀ ਪੜ੍ਹੋ : ਧੀ ਘਰ ਕਲੇਸ਼ ਹੋਇਆ ਤਾਂ ਅੱਧੀ ਰਾਤ ਨੂੰ ਬੁਲਾ ਲਏ ਮਾਪੇ, ਵਾਪਸ ਪਰਤਦਿਆਂ ਵਾਪਰੇ ਹਾਦਸੇ ਨੇ ਵਿਛਾ ਦਿੱਤੀਆਂ ਲਾਸ਼ਾਂ
ਮਿਲੀ ਜਾਣਕਾਰੀ ਮੁਤਾਬਕ ਕਿਸੇ ਰਾਹਗਿਰ ਨੇ ਇਸ ਬੈਗ ਨੂੰ ਦੇਖਿਆ, ਜਿਸ ਵਿਚੋਂ ਲਾਸ਼ ਦੇ ਥੋੜ੍ਹੇ ਜਿਹੇ ਪੈਰ ਬਾਹਰੋਂ ਨਜ਼ਰ ਆ ਰਹੇ ਸਨ। ਇਸ ਦੌਰਾਨ ਤੁਰੰਤ ਇਸ ਦੀ ਸੂਚਨਾ ਰੇਲਵੇ ਪੁਲਸ ਨੂੰ ਦਿੱਤੀ ਗਈ। ਫਿਲਹਾਲ ਪੁਲਸ ਨੇ ਬੈਗ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚੋਂ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਫਿੰਗਰ ਪ੍ਰਿੰਟ ਮਾਹਿਰਾਂ ਅਤੇ ਡਾਕ ਸਕੁਆਇਡ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਮੁੱਢਲੀ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਵੀ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਪਰਵਾਸੀ ਲੱਗ ਰਿਹਾ ਹੈ, ਜਿਸ ਦੀ ਫਿਲਹਾਲ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਟਰੈਕਟਰ ਦੇ ਹਲ ਵਿਚ ਆਇਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਇਕਲੌਤੇ ਪੁੱਤ ਦੀ ਜਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।