ਦੀਨਾਨਗਰ 'ਚ ਸ਼ੱਕੀ ਹਾਲਤ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ

Thursday, Apr 06, 2023 - 11:41 AM (IST)

ਦੀਨਾਨਗਰ 'ਚ ਸ਼ੱਕੀ ਹਾਲਤ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ

ਦੀਨਾਨਗਰ (ਹਰਜਿੰਦਰ ਗੋਰਾਇਆ)- ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ  ਇਕ ਵਿਅਕਤੀ ਦੀ ਭੇਦਭਰੇ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਹਵੇਲੀ 'ਚ ਸੌਂ ਗਿਆ ਸੀ । 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ

ਇਸ ਤੋਂ ਬਾਅਦ ਉਨ੍ਹਾਂ ਦੇ ਘਰਦਿਆਂ ਨੂੰ ਸਵੇਰੇ ਤੜਕਸਾਰ ਕਿਸੇ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਗੱਡੀ ਪਿੰਡ ਦੋਦਵਾ ਰੋਡ 'ਤੇ ਖੜੀ ਹੈ ਜਦ ਪਰਿਵਾਰ ਨੇ ਉੱਥੇ ਜਾ ਕੇ ਵੇਖਿਆ ਤਾਂ ਰਮਿੰਦਰ ਸਿੰਘ ਦੀ ਲਾਸ਼ ਗੱਡੀ 'ਚ ਪਈ ਹੋਈ ਸੀ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਪੁਲਸ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਫੁਟੇਜ ਵੇਖੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News