ਸੂਬੇ ਦੇ ਨੰਬਰਦਾਰਾਂ ਦਾ ਵਫਦ ਮਨਪ੍ਰੀਤ ਬਾਦਲ ਨੂੰ ਮਿਲਿਆ

Wednesday, Oct 04, 2017 - 11:34 AM (IST)

ਸੂਬੇ ਦੇ ਨੰਬਰਦਾਰਾਂ ਦਾ ਵਫਦ ਮਨਪ੍ਰੀਤ ਬਾਦਲ ਨੂੰ ਮਿਲਿਆ

ਜਲੰਧਰ(ਮਹੇਸ਼)— ਸੂਬੇ ਦੇ ਨੰਬਰਦਾਰਾਂ ਦੇ ਇਕ ਵਫਦ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ (ਸਰਹਾਲੀ) ਦੀ ਅਗਵਾਈ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸੁਰਜੀਤ ਸਿੰਘ ਨੰਨਹੇੜਾ, ਜਨਰਲ ਸਕੱਤਰ ਪੰਜਾਬ ਲਾਭ ਸਿੰਘ ਕੜੈਲ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਨਵਦੀਪ ਸਿੰਘ ਗੁਰਦਾਸਪੁਰ, ਸੱਜਣ ਸਿੰਘ ਪਠਾਨਕੋਟ, ਕਰਮਜੀਤ ਸਿੰਘ ਸੈਣੀ ਮੀਤ ਪ੍ਰਧਾਨ ਪੰਜਾਬ, ਹਰਬੀਰ ਸਿੰਘ ਸਕੱਤਰ ਪੰਜਾਬ, ਦਿਲਬਾਗ ਸਿੰਘ ਅੰਮ੍ਰਿਤਸਰ ਆਦਿ ਮੁੱਖ ਤੌਰ 'ਤੇ ਹਾਜ਼ਰ ਸਨ। 
ਨੰਬਰਦਾਰਾਂ ਦੇ ਹੱਕਾਂ ਨੂੰ ਲੈ ਕੇ ਹਰ ਵੇਲੇ ਫਿਕਰਮੰਦ ਰਹਿੰਦੇ ਗੁਰਪਾਲ ਸਿੰਘ ਸਮਰਾ ਸੂਬਾ ਪ੍ਰਧਾਨ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਨੰਬਰਦਾਰਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਨੂੰ ਤੁਰੰਤ ਪੂਰਾ ਕੀਤਾ ਜਾਵੇ। ਨੰਬਰਦਾਰਾਂ ਦੀਆਂ ਮੁੱਖ ਮੰਗਾਂ ਵਿਚ ਮਾਸਿਕ ਮਾਣ ਭੱਤਾ 1500 ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਕਰਨਾ, ਹਰਿਆਣਾ ਸਰਕਾਰ ਦੀ ਤਰ੍ਹਾਂ ਪੰਜਾਬ ਦੇ ਸਮੁੱਚੇ ਨੰਬਰਦਾਰਾਂ ਨੂੰ ਬੱਸ ਪਾਸ ਮੁਹੱਈਆ ਕਰਵਾਉਣਾ, ਨੰਬਰਦਾਰ ਦੀ ਮੌਤ ਤੋਂ ਬਾਅਦ ਨੰਬਰਦਾਰ ਦੇ ਯੋਗ ਲੜਕੇ ਨੂੰ ਨੰਬਰਦਾਰ ਬਣਾਉਣਾ, ਨੰਬਰਦਾਰੀ ਜੱਦੀ-ਪੁਸ਼ਤੀ ਕਰਨਾ ਆਦਿ ਮੁੱਖ ਤੌਰ 'ਤੇ ਸ਼ਾਮਲ ਸਨ। ਮਨਪ੍ਰੀਤ ਸਿੰਘ ਬਾਦਲ ਨੇ ਨੰਬਰਦਾਰ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਕੋਲੋਂ ਜਲਦੀ ਪ੍ਰਵਾਨ ਕਰਵਾਉਂਦੇ ਹੋਏ ਉਨ੍ਹਾਂ ਨੂੰ ਲਾਗੂ ਵੀ ਕੀਤਾ ਜਾਵੇਗਾ।  


Related News