ਵਿਗਿਆਨੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦਾ ਵਫਦ ਜਾਵੇਗਾ ਇਜ਼ਰਾਇਲ
Saturday, Jun 12, 2021 - 03:31 AM (IST)
ਚੰਡੀਗੜ੍ਹ (ਅਸ਼ਵਨੀ)- ਪੰਜਾਬ ਵਲੋਂ ਵਿਗਿਆਨੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦਾ ਇੱਕ ਵਫਦ ਇਜ਼ਰਾਇਲ ਜਾਵੇਗਾ। ਖੇਤੀਬਾੜੀ, ਬਾਗਬਾਨੀ ਅਤੇ ਜ਼ਮੀਨ, ਜਲ ਸੁਰੱਖਿਆ ਦੇ ਵਿਭਾਗਾਂ ਦੇ ਕੰਮਕਾਜ ਦਾ ਵਰਚੂਅਲ ਤੌਰ ’ਤੇ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਇਹ ਹੁਕਮ ਦਿੱਤੇ ਹਨ। ‘ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਿਚ ਲਗਾਤਾਰ ਆਧਾਰ ’ਤੇ ਸੁਧਾਰ ਲਿਆਉਣ ਅਤੇ ਭਵਿੱਖ ਲਈ ਮਾਹੌਲ ਸੰਤੁਲਨ ਨੂੰ ਕਾਇਮ ਰੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ।
ਇਹ ਖ਼ਬਰ ਪੜ੍ਹੋ-PSL 6 : ਰਾਸ਼ਿਦ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ, 4 ਓਵਰਾਂ 'ਚ ਹਾਸਲ ਕੀਤੀਆਂ 5 ਵਿਕਟਾਂ
ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਬਿਜਲੀ ਵਿਭਾਗ ਨਾਲ ਸਲਾਹ ਕਰ ਕੇ ‘ਪਾਣੀ ਬਚਾਓ, ਪੈਸਾ ਕਮਾਓ ਸਕੀਮ’ ਦਾ ਦਾਇਰਾ ਵਧਾਉਣ ਦੀਆਂ ਸੰਭਾਵਨਾਵਾਂ ਲੱਭਣ ਅਤੇ ਪਰਾਲੀ ਸਾੜਣ ਦੇ ਮੁੱਦੇ ’ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਹੀ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਜਾਵੇ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ।
ਇਹ ਖ਼ਬਰ ਪੜ੍ਹੋ- ਕੇਂਦਰ ਸਰਕਾਰ ਵੱਲੋਂ MSP ਦੇ ਐਲਾਨ ਨਾਲ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ : ਵਡਾਲਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।