ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਬੁੱਤ ਪਾਸੋਂ ਠੇਕਾ ਚੁਕਵਾਉਣ ਲਈ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ

Monday, May 26, 2025 - 05:13 AM (IST)

ਸ਼ਹੀਦ ਸ਼ਾਮ ਸਿੰਘ ਅਟਾਰੀ ਦੇ ਬੁੱਤ ਪਾਸੋਂ ਠੇਕਾ ਚੁਕਵਾਉਣ ਲਈ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ (ਸਰਬਜੀਤ) : ਇੰਡੀਆ ਗੇਟ ਸਥਿਤ ਇੱਕ ਨਾਜਾਇਜ਼ ਸ਼ਰਾਬ ਦਾ ਠੇਕਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਨੂੰ ਲੈ ਕੇ ਅੰਮ੍ਰਿਤਸਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਨੇ ਸਰਕਾਰ ਦੀ ਸਖਤ ਨਿੰਦਾ ਕਰਦਿਆਂ ਇਹ ਨਾਜਾਇਜ਼ ਠੇਕਾ ਚੁਕਾਉਣ ਲਈ ਸੰਘਰਸ਼ ਆਰੰਭਿਆ ਹੈ। 

ਇਸ ਸਬੰਧੀ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਦਿਆਂ ਰੂਪ ਕੌਰ ਸੰਧੂ ਨੇ ਆਖਿਆ ਕਿ ਇਸ ਸ਼ਰਾਬ ਦੇ ਠੇਕੇ ਕਾਰਨ ਜਿੱਥੇ ਸਿੱਖ ਭਾਵਨਾਵਾਂ ਵਲੂੰਧਰੀਆਂ ਜਾ ਰਹੀਆਂ ਹਨ, ਉੱਥੇ ਹੀ ਕਾਨੂੰਨ ਮੁਤਾਬਕ ਵੀ ਇਹ ਸ਼ਰਾਬ ਦਾ ਠੇਕਾ ਗ਼ੈਰ ਕਾਨੂੰਨੀ ਢੰਗ ਨਾਲ ਪਰਮਿਸ਼ਨਾਂ ਲੈ ਕੇ ਖੋਲ੍ਹਿਆ ਗਿਆ ਹੈ ਜਿਸ ਦਾ ਇਲਾਕਾ ਨਿਵਾਸੀਆਂ ਵੱਲੋਂ ਵੀ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਬੀਬਾ ਸੰਧੂ ਵੱਲੋਂ ਇਸ ਖ਼ਿਲਾਫ਼ ਇੰਡੀਆ ਗੇਟ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਹਿਯੋਗ ਲੈ ਕੇ ਵਿਰੋਧ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਵੱਲੋਂ ਮੌਕੇ ਤੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਪ੍ਰਸ਼ਾਸਨ ਵੱਲੋਂ ਲਿਖਤੀ ਰੂਪ ਵਿੱਚ ਭਰੋਸਾ ਵੀ ਦਿੱਤਾ ਗਿਆ ਕਿ ਇਸ ਦਾ ਲਾਇਸੈਂਸ ਹੁਣ ਰੀਨਿਊ ਨਹੀਂ ਕੀਤਾ ਜਾਵੇਗਾ। ਰੂਪ ਕੌਰ ਨੇ ਦੱਸਿਆ ਕਿ ਇਸ ਦੇ ਬਾਵਜੂਦ 31 ਮਾਰਚ ਤੋਂ ਬਾਅਦ ਇਸ ਨੂੰ ਅਧਿਕਾਰੀਆਂ ਦੀ ਮਦਦ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਰੀਨਿਊ ਕਰਕੇ ਖੋਲ੍ਹ ਦਿੱਤਾ ਗਿਆ ਜਿਸਦਾ ਸਿੱਖ ਸੰਗਤ ਵਿੱਚ ਕਾਫ਼ੀ ਵਿਰੋਧ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
 
ਬੀਬਾ ਸੰਧੂ ਨੇ ਕਿਹਾ ਕਿ ਸਿੱਖ ਕੌਮ ਦੇ ਜਰਨੈਲ ਸ਼ਾਮ ਸਿੰਘ ਅਟਾਰੀ ਦੇ ਬੁੱਤ ਕੋਲ ਸਥਿਤ ਇਹ ਠੇਕਾ ਸਿੱਖ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਇਸ ਠੇਕੇ ਨੂੰ ਬੰਦ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਗਿਆ। ਇਸ ਠੇਕੇ ਨੂੰ ਬੰਦ ਕਰਵਾਉਣ ਲਈ ਗਵਰਨਰ ਸਾਹਿਬ ਨੇ ਮੌਕੇ ਤੇ ਪ੍ਰਸ਼ਾਸਨ ਨੂੰ ਕਾਰਵਾਈ ਦੇ ਹੁਕਮ ਦਿੱਤੇ ਹਨ। ਹੁਣ ਵੇਖਣਾ ਹੋਵੇਗਾ ਕਿ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਇਸ "ਖ਼ਾਸ ਠੇਕੇਦਾਰ" ਉੱਤੇ ਕਾਰਵਾਹੀ ਕਰਨ ਲਈ ਕਿਸ ਹੱਦ ਤੱਕ ਤਿਆਰ ਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News