ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
Sunday, Jul 06, 2025 - 03:29 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਸ਼ਹੀਦ ਊਧਮ ਸਿੰਘ ਨਗਰ ਦੇ ਨਿਵਾਸੀ 71 ਸਾਲਾ ਅਮਰਜੋਤ ਸਿੰਘ ਜੋ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਹੋਏ ਸਨ, ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਭੋਰਾ ਸਾਹਿਬ ਜੀ ਨੇੜੇ ਅਚਾਨਕ ਹਾਰਟ ਅਟੈਕ ਆ ਗਿਆ।
ਇਹ ਵੀ ਪੜ੍ਹੋ- ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ
ਮੌਕੇ 'ਤੇ ਡਿਊਟੀ 'ਤੇ ਤਾਇਨਾਤ ਸੇਵਾਦਾਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਡਿਸਪੈਂਸਰੀ ਵਿਖੇ ਲਿਜਾਇਆ ਗਿਆ। ਉਥੋਂ ਸਥਿਤੀ ਦੀ ਗੰਭੀਰਤਾ ਦੇਖਦਿਆਂ ਸ੍ਰੀ ਦਰਬਾਰ ਸਾਹਿਬ ਦੀ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਨਜ਼ਦੀਕੀ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ, ਸ਼ਹੀਦਾਂ ਸਾਹਿਬ ਵਿਖੇ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਅਫ਼ਸੋਸ ਦੀ ਗੱਲ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਅਧਿਕਾਰਕ ਤੌਰ 'ਤੇ ਉਨ੍ਹਾਂ ਦੀ ਪਛਾਣ ਆਧਾਰ ਕਾਰਡ ਰਾਹੀਂ ਅਮਰਜੋਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8