ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਨੇ ਵੀ ਆਪਣੀ ਵੋਟ ਦਾ ਕੀਤਾ ਇਸਤੇਮਾਲ
Saturday, Jun 01, 2024 - 07:58 AM (IST)
ਅੰਮ੍ਰਿਤਸਰ- ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨ ਦਿਵਿਆਂਗ ਹੋਣ ਦੇ ਬਾਵਜੂਦ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।ਜਾਣਕਾਰੀ ਮੁਤਾਬਕਾ ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਆਪਣੀ ਵ੍ਹੀਲ ਚੇਅਰ ’ਤੇ ਵੋਟ ਪਾਉਣ ਲਈ ਆਏ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਹੋਈ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ ਆਇਆ ਨਜ਼ਰ
ਦੱਸ ਦੇਈਏ ਵੋਟਿੰਗ ਅੱਜ ਸ਼ਾਮ 7 ਵਜੇ ਤੱਕ ਜਾਰੀ ਰਹੇਗੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ 11 ਵਿਧਾਨਸਭਾ ਹਲਕਿਆਂ ਦੇ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8