ਰੰਜਿਸ਼ ਤਹਿਤ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਘਰ ''ਤੇ ਹਮਲਾ
Friday, Oct 06, 2017 - 07:37 AM (IST)

ਤਰਨਤਾਰਨ, (ਰਾਜੂ)- ਥਾਣਾ ਵਲਟੋਹਾ ਦੀ ਪੁਲਸ ਨੇ ਪਿੰਡ ਆਸਲ ਉਤਾੜ ਵਿਖੇ ਘਰ 'ਤੇ ਹਮਲਾ ਕਰ ਕੇ ਇਕ ਵਿਅਕਤੀ ਨੂੰ ਜ਼ਖਮੀ ਕਰਨ ਅਤੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨ 'ਚ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਆਸਲ ਉਤਾੜ ਨੇ ਕਿਹਾ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਦੇ ਵਿਚ ਸ਼ੇਰਾ ਸਿੰਘ ਪੁੱਤਰ ਗੁਰਭੇਜ ਸਿੰਘ ਨੇ ਮੋਟਰਸਾਈਕਲ ਮਾਰਿਆ ਸੀ, ਜਿਸ ਦਾ ਪਿੰਡ ਦੀ ਪੰਚਾਇਤ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਅੱਜ ਉਹ ਤੇ ਉਸ ਦਾ ਭਰਾ ਆਪਣੇ ਘਰ ਮੰਜੇ 'ਤੇ ਬੈਠੇ ਸੀ ਕਿ ਉਕਤ ਵਿਅਕਤੀ ਗੁਰਮੇਜ ਸਿੰਘ ਪੁੱਤਰ ਰੁਲੀਆ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਰੁਲੀਆ, ਦਲੇਰ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਕੁਲਵੰਤ ਸਿੰਘ ਪੁੱਤਰ ਲਾਲ ਸਿੰਘ, ਗੁਰਦੇਵ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਅਜੈ ਸਿੰਘ ਪੁੱਤਰ ਕੁਲਵੰਤ ਸਿੰਘ, ਗੁਰਚੇਤ ਸਿੰਘ ਪੁੱਤਰ ਬਲਦੇਵ ਸਿੰਘ, ਸਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਆਸਲ ਉਤਾੜ ਨੇ ਆਪਣੇ 7 ਅਣਪਛਾਤੇ ਸਾਥੀਆਂ ਨਾਲ ਹਥਿਆਰਾਂ ਸਮੇਤ ਸਾਡੇ ਘਰ 'ਚ ਦਾਖਲ ਹੋ ਕੇ ਮੇਰੀ ਪਤਨੀ ਕਰਮਜੀਤ ਕੌਰ ਨੂੰ ਮੰਜੇ ਤੋਂ ਧੂਹ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤੇ ਉਸ ਦੇ ਕੱਪੜੇ ਪਾੜ ਦਿੱਤੇ। ਮੁੱਦਈ ਦੇ ਭਰਾ ਬਲਵਿੰੰਦਰ ਸਿੰਘ ਨੂੰ ਦੋਸ਼ੀਆਂ ਨੇ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਤੇ ਮੌਕੋ ਤੋਂ ਫਰਾਰ ਹੋ ਗਏ।
ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਗੁਰਮੇਜ ਸਿੰਘ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 131, ਜ਼ੇਰੇ ਧਾਰਾ 323, 324, 452, 354, 506, 148/149 ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।