ਫੌਜੀ ਬਣ ਕੇ ਘਰ ਪਰਤਿਆ ਦਿਹਾੜੀਦਾਰ ਪਿਓ ਦਾ ਪੁੱਤ, ਮਾਂ ਨੂੰ ਸਲੂਟ ਮਾਰ ਪੂਰਾ ਕੀਤਾ ਸੁਫ਼ਨਾ
Thursday, Jun 13, 2024 - 06:39 PM (IST)
ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਇਕ ਦਿਹਾੜੀਦਾਰ ਮਜ਼ਦੂਰ ਦੇ ਪੁੱਤ ਨੇ ਫੌਜ ਵਿਚ ਆਪਣੀ ਥਾਂ ਬਣਾ ਕੇ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਅਤੇ ਪੱਕੇ ਇਰਾਦਿਆਂ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਹੈ। ਮਜ਼ਦੂਰ ਪਰਿਵਾਰ ਦਾ ਪੁੱਤ ਜਦੋਂ ਫੌਜੀ ਬਣ ਕੇ ਪਹਿਲੀ ਵਾਰ ਘਰ ਆਇਆ ਤਾਂ ਆਉਂਦੇ ਹੀ ਉਸਨੇ ਆਪਣੀ ਮਾਂ ਨੂੰ ਇੰਝ ਸਲੂਟ ਮਾਰਿਆ ਜਿਵੇਂ ਆਪਣੇ ਵੱਡੇ ਅਫਸਰ ਨੂੰ ਮਾਰਿਆ ਹੋਵੇ। ਅਜਿਹਾ ਦੇਖ ਕੇ ਪਰਿਵਾਰ ਦਾ ਜਜ਼ਬਾਤੀ ਹੋਣਾ ਨਿਸ਼ਚਿਤ ਸੀ। ਫਰੀਦਕੋਟ ਦੇ ਪਿੰਡ ਕਿਲ੍ਹਾ ਨੌਂ ਦਾ ਇਹ ਗਰੀਬ ਦਿਹਾੜੀਦਾਰ ਜਗਸੀਰ ਸਿੰਘ ਜਿਸ ਨੇ ਮਜ਼ਦੂਰੀ ਕਰਕੇ ਆਪਣੇ ਪੁੱਤ ਨੂੰ ਪਹਿਲਾਂ ਪੜ੍ਹਾਇਆ ਅਤੇ ਫਿਰ ਫੌਜ ਦੀ ਭਰਤੀ ਲਈ ਟ੍ਰੇਨਿੰਗ ਦਵਾਈ, ਜਿਸ ਦਾ ਸੁਫਨਾ ਸੀ ਕਿ ਉਸ ਦਾ ਪੁੱਤ ਫੌਜੀ ਬਣ ਕੇ ਦੇਸ਼ ਦੀ ਸੇਵਾ ਕਰੇ ਅਤੇ ਉਸਦੇ ਪੁੱਤ ਨੇ ਵੀ ਆਪਣੇ ਮਾਪਿਆਂ ਦੀ ਮਿਹਨਤ ਦਾ ਮੁੱਲ ਮੋੜਿਆ ਅਤੇ ਅੱਜ ਉਹ ਫੌਜੀ ਬਣ ਪਹਿਲੀ ਵਾਰ ਘਰ ਪਰਤਿਆ ਤਾਂ ਘਰ 'ਚ ਖੁਸ਼ੀ ਦਾ ਮਾਹੌਲ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
ਇਸ ਮੌਕੇ ਫੌਜੀ ਗੁਰਪ੍ਰੀਤ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਦਿਹਾੜੀਆਂ ਕੀਤੀਆਂ। ਖੇਤਾਂ 'ਚ ਝੋਨਾ ਵੀ ਲਾਇਆ, ਫਸਲਾਂ ਦੀ ਵਾਢੀ ਵੀ ਕਰਦੇ ਰਹੇ, ਜਿਸ 'ਚ ਉਨ੍ਹਾਂ ਦਾ ਪੁੱਤ ਗੁਰਪ੍ਰੀਤ ਵੀ ਉਨ੍ਹਾਂ ਨਾਲ ਦਿਹਾੜੀਆਂ ਕਰਦਾ ਰਿਹਾ। ਉਸਨੇ ਝੋਨੇ ਦੀ ਬਿਜਾਈ ਵੀ ਕੀਤੀ ਅਤੇ ਨਾਲ-ਨਾਲ ਫੌਜ 'ਚ ਭਰਤੀ ਹੋਣ ਲਈ ਟ੍ਰੇਨਿੰਗ ਵੀ ਲੈਂਦਾ ਰਿਹਾ ਅਤੇ ਅੱਜ ਉਸਦੀ ਮਿਹਨਤ ਰੰਗ ਲਿਆਈ ਜਦੋਂ ਉਸਦਾ ਅਤੇ ਸਾਡਾ ਸੁਫ਼ਨਾ ਪੂਰਾ ਹੋਇਆ ਅਤੇ ਅੱਜ ਉਹ ਫੌਜੀ ਬਣ ਕੇ ਘਰ ਪਰਤਿਆ।
ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਨੂੰ ਲਾਸ਼ ਬਣੀ ਦੇਖ ਕੰਬ ਗਿਆ ਪਿਤਾ, ਬੋਲਿਆ ਬੁਲੇਟ ਮੰਗਦੇ ਸੀ ਸਹੁਰੇ
ਇਸ ਮੌਕੇ ਜਗਸੀਰ ਸਿੰਘ ਨੇ ਕਿਹਾ ਕਿ ਉਸਨੇ ਫੌਜ ਦੀ ਭਰਤੀ ਲਈ ਬਹੁਤ ਮਿਹਨਤ ਕੀਤੀ ਅਤੇ ਤੀਜੀ ਕੋਸ਼ਿਸ਼ 'ਚ ਉਹ ਭਰਤੀ ਹੋਇਆ ਅਤੇ ਅੱਜ ਉਹ ਭਾਰਤੀ ਫੌਜ ਦੀ ਸਿੱਖ ਬਟਾਲੀਅਨ ਦਾ ਹਿੱਸਾ ਹੈ ਅਤੇ ਸ਼੍ਰੀਨਗਰ 'ਚ ਤਾਇਨਾਤ ਹੈ। ਉਸਨੇ ਕਿਹਾ ਕਿ ਉਹ ਪਹਿਲੀ ਵਾਰ ਛੁੱਟੀ ਆਇਆ। ਉਸਦੀ ਮਾਂ ਦਾ ਸੁਫ਼ਨਾ ਸੀ ਕਿ ਉਹ ਵਰਦੀ 'ਚ ਘਰ ਆਏ, ਇਸ ਲਈ ਉਹ ਵਰਦੀ ਪਾ ਕੇ ਘਰ ਆਇਆ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8