ਪਿੰਡ ਜਖਰਾਵਾਂ ’ਚ ਸਰਚ ਦੌਰਾਨ ਇਕ ਡਰੋਨ ਬਰਾਮਦ
Wednesday, Apr 15, 2026 - 04:56 PM (IST)
ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਜਖਰਾਵਾਂ ਵਿਖੇ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਸਰਚ ਦੌਰਾਨ ਇਕ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧ ਵਿਚ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਕ ਟੈਲੀਫੋਨ ਬੀ. ਐੱਸ. ਐੱਫ. ਵਲੋਂ ਮੌਸੂਲ ਹੋਇਆ ਕਿ ਪਿੰਡ ਜਖਰਾਵਾਂ ਨੇੜੇ ਡਰੋਨ ਦੀ ਐਕਟੀਵਿਟੀ ਹੋਈ ਹੈ।
ਜਾਂਚਕਰਤਾ ਮੇਜਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਨੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਇਕ ਡਰੋਨ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
