ਸਰਹੱਦੀ ਪਿੰਡ ਮਾਛੀਵਾੜਾ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ, ਮਾਮਲਾ ਦਰਜ
Thursday, Jun 19, 2025 - 11:59 AM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਸਰਹੱਦੀ ਪਿੰਡ ਮਾਛੀਵਾੜਾ ਦੇ ਖੇਤਾਂ 'ਚ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਸਰਚ ਦੌਰਾਨ ਇਕ ਮਾਕਰੋ ਡਰੋਨ 3 ਕਲਾਸਿਕ ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਰਾਮ ਨਿਵਾਸ ਯਾਦਵ ਕਿ ਸਵੇਰੇ 11 ਵਜੇ ਦੇ ਕਰੀਬ ਪਿੰਡ ਮਾਛੀਵਾੜਾ ਦੇ ਖੇਤਾਂ ਵਿਚ ਬੀ. ਐੱਸ. ਐੱਫ. ਦੀ ਪਾਰਟੀ ਨੂੰ ਇਕ 1 ਮਾਕਰੋ ਡਰੋਨ 3 ਕਲਾਸਿਕ ਰੰਗ ਗਰੇਅ ਬਰਾਮਦ ਹੋਇਆ। ਜਾਂਚ ਕਰਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।