ਗੁਰਦਾਸਪੁਰ : ਸ਼ਰਾਬ ਪੀਣ ਦੇ ਆਦੀ ਵਿਅਕਤੀ ਦੀ ਰਜਵਾਹੇ 'ਚੋਂ ਮਿਲੀ ਲਾਸ਼

09/16/2023 1:51:49 PM

ਗੁਰਦਾਸਪੁਰ - ਗੁਰਦਾਸਪੁਰ ਦੇ ਪਿੰਡ ਅਵਾਂਖੇ ਤੋਂ ਪਿੰਡ ਭਰਥ ਨੂੰ ਜਾਂਦੇ ਰਜਵਾਹੇ ਪਿੰਡ ਉਧੀਪੁਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9.30 ਵਜੇ ਦੇ ਕਰੀਬ ਪਿੰਡ ਉਧੀਪੁਰ ਦੇ ਲੋਕਾਂ ਨੇ ਦੇਖਿਆ ਕਿ ਇਕ ਵਿਅਕਤੀ ਦੀ ਲਾਸ਼ ਪ੍ਰਜਵਹੇ ਵਿੱਚ ਪਈ ਹੋਈ ਹੈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਤੁਰੰਤ ਪਿੰਡ ਦੇ ਸਰਪੰਚ, ਮ੍ਰਿਤਕ ਦੇ ਪਰਿਵਾਰਕ ਮੈਬਰਾਂ ਅਤੇ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਪੋਸਟ ਮਾਰਟਮ ਲਈ ਭੇਜ ਦਿੱਤਾ। 

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਘਟਨਾ ਵਾਲੀ ਥਾਂ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ (45) ਪੁੱਤਰ ਸੁਲੱਖਣ ਸਿੰਘ ਵਾਸੀ ਬੇਦੋਚੱਕ ਦੇ ਰੂਪ ਵਿੱਚ ਕੀਤੀ ਹੈ। ਮ੍ਰਿਤਕ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਹ ਸ਼ਰਾਬ ਪੀਣ ਦਾ ਆਦੀ ਸੀ। ਉਹਨਾਂ ਨੇ ਦੱਸਿਆ ਕਿ ਉਹ ਰਾਤ ਦਾ ਘਰ ਨਹੀਂ ਆਇਆ ਅਤੇ ਅੱਜ ਸਵੇਰੇ ਉਸ ਦੀ ਮੌਤ ਦੀ ਖ਼ਬਰ ਸਾਨੂੰ ਮਿਲੀ ਹੈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਉਨ੍ਹਾਂ ਕਿਹਾ ਕਿ ਇਸ ਏਰੀਏ ਵਿੱਚ ਨਸ਼ਾ ਕਾਫ਼ੀ ਹੱਦ ਤੱਕ ਵੱਧ ਚੁੱਕਾ ਹੈ। ਉਹਨਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕੀ ਇਸ ਏਰੀਏ ਅੰਦਰ ਨਸ਼ੇ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਫਿਰ ਕਿਸੇ ਦੀ ਇਸ ਤਰ੍ਹਾਂ ਮੌਤ ਨਾ ਹੋਵੇ। ਸੂਚਨਾ ਮਿਲਣ 'ਤੇ ਬਹਿਰਾਮਪੁਰ ਥਾਣੇ ਦੇ ਐੱਸ.ਐੱਚ.ਓ. ਸਾਹਿਲ ਚੌਧਰੀ ਆਪਣੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਉਹਨਾਂ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News