ਵੱਡੀ ਖ਼ਬਰ : ਵਾਲਮੀਕਿ ਭਾਈਚਾਰੇ ਦੇ ਇਕ ਧੜੇ ਨੇ ਭਲਕੇ ਪੰਜਾਬ ਬੰਦ ਦੀ ਕਾਲ ਲਈ ਵਾਪਸ
Thursday, Aug 11, 2022 - 09:42 PM (IST)
ਚੰਡੀਗੜ੍ਹ (ਬਿਊਰੋ) : ਭਲਕੇ ਪੰਜਾਬ ਬੰਦ ਦੇ ਐਲਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਾਲਮੀਕਿ ਭਾਈਚਾਰਾ ਅੰਮ੍ਰਿਤਸਰ ਦੀ ਟੀਮ ਵੱਲੋਂ ਪੰਜਾਬ ਬੰਦ ਦੀ ਕਾਲ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਜਲੰਧਰ ਦੀ ਟੀਮ ਦਾ ਕਹਿਣਾ ਹੈ ਕਿ ਉਹ ਪੰਜਾਬ ਬੰਦ ਕਰਕੇ ਹੀ ਰਹਿਣਗੇ। ਦੂਜੇ ਪਾਸੇ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਅੰਮ੍ਰਿਤਸਰ ਦੀਆਂ ਜਥੇਬੰਦੀਆਂ ਵੱਲੋਂ 12 ਅਗਸਤ ਦੇ ਪੰਜਾਬ ਬੰਦ ਦੀ ਕਾਲ ਵਾਪਸ ਲੈ ਲਈ ਗਈ ਹੈ ਕਿਉਂਕਿ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਗੰਭੀਰਤਾ ਦਿਖਾ ਦਿੱਤੀ ਹੈ, ਜਿਸ ਦੇ ਚੱਲਦਿਆਂ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਕੱਲ੍ਹ ਪੰਜਾਬ ਬੰਦ ਦੇ ਐਲਾਨ ਨੂੰ ਟਾਲਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਹੋ ਚੁੱਕੀ ਹੈ ਤੇ 19 ਅਗਸਤ ਨੂੰ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ
ਅੰਮ੍ਰਿਤਸਰ ਦੇ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਨੇ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਤੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਵੀ ਕਰਵਾਈ ਹੈ, ਜਿਸ ਤੋਂ ਸਪੱਸ਼ਟ ਸੰਕੇਤ ਹਨ ਕਿ ਵਾਲਮੀਕਿ ਸਮਾਜ ਦੇ ਆਗੂ ਭਲਕੇ ਦਾ ਬੰਦ ਮੁਲਤਵੀ ਕਰ ਸਕਦੇ ਹਨ।