ਨਵੇਂ ਸਾਲ ’ਤੇ ਗੁਰੂ ਘਰ ਮੱਥਾ ਟੇਕਣ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਉੱਡੇ ਕਾਰ ਦੇ ਪਰਖੱਚੇ

Sunday, Jan 01, 2023 - 09:53 AM (IST)

ਨਵੇਂ ਸਾਲ ’ਤੇ ਗੁਰੂ ਘਰ ਮੱਥਾ ਟੇਕਣ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਉੱਡੇ ਕਾਰ ਦੇ ਪਰਖੱਚੇ

ਟਾਂਡਾ, (ਵਰਿੰਦਰ ਪੰਡਿਤ) – ਅੱਜ ਨਵੇਂ ਸਾਲ ਦਾ ਪਹਿਲਾ ਦਿਨ ਹੈ ਤੇ ਅੱਜ ਵੀ ਲਗਾਤਾਰ ਮੰਦਭਾਗੀਆਂ ਘਟਨਾਵਾਂ ਬਾਰੇ ਸੁਣਨ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਹਾਈਵੇ ’ਤੇ ਕਰੀਬ 5.40 ਵਜੇ ਦਾਰਾਪੁਰ ਬਾਈਪਾਸ ਪੁਲ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇਕੋ ਪਰਿਵਾਰ ਦੇ 4 ਮੈਂਬਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

PunjabKesari

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਸਵੇਰੇ ਗੁਰੂ ’ਚ ਘਰ ਮੱਥਾ ਟੇਕਣ ਜਾ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਵੇਂ ਸਾਲ ਦੀ ਆਮਦ ’ਤੇ ਗੁਰਦੁਆਰਾ ਟਾਹਲੀ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਸੰਘਣੀ ਧੁੰਦ ’ਚ ਕਿਸੇ ਟਰੱਕ ਵਾਲੇ ਵਲੋਂ ਲਾਪਰਵਾਹੀ ਨਾਲ ਖੜ੍ਹੇ ਟਰੱਕ ’ਚ ਜਾ ਟਕਰਾਈ।

PunjabKesari

ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ’ਚ ਜ਼ਖ਼ਮੀ ਸਰਬਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ (ਝਾਂਵਾ), ਉਸ ਦੀ ਪਤਨੀ ਸੁਖਇੰਦਰ ਕੌਰ, ਬੇਟਾ ਮਨਜਾਪ ਸਿੰਘ ਅਤੇ ਭਰਜਾਈ ਜਸਮੀਤ ਕੌਰ ਪਤਨੀ ਅਰਸ਼ਦੀਪ ਸਿੰਘ ਜ਼ਖ਼ਮੀ ਹੋ ਗਏ।

PunjabKesari

ਜ਼ਖ਼ਮੀਆਂ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਿਥੋਂ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਜਸਮੀਤ ਤੇ ਮਨਜਾਪ ਨੂੰ ਜਲੰਧਰ ਰੈਫਰ ਕੀਤਾ ਗਿਆ ਹੈ। ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


 


author

sunita

Content Editor

Related News