ਸ਼ੰਭੂ ਮੋਰਚੇ ਤੋਂ ਆਉਂਦਿਆਂ ਸੜਕ ਹਾਦਸੇ ’ਚ ਕਿਸਾਨ ਦੀ ਮੌਤ

Friday, Jul 05, 2024 - 06:29 PM (IST)

ਸ਼ੰਭੂ ਮੋਰਚੇ ਤੋਂ ਆਉਂਦਿਆਂ ਸੜਕ ਹਾਦਸੇ ’ਚ ਕਿਸਾਨ ਦੀ ਮੌਤ

ਅੱਚਲ ਸਾਹਿਬ (ਗੋਰਾ ਚਾਹਲ)-ਸ਼ੰਭੂ ਮੋਰਚੇ ਤੋਂ ਵਾਪਸ ਆਪਣੇ ਪਿੰਡ ਆਉਂਦਿਆਂ ਮੋਟਰਸਾਈਕਲ ਸਵਾਰ 2 ਕਿਸਾਨਾਂ ਦਾ ਖੰਨਾ ਨੇੜੇ ਐਕਸੀਡੈਂਟ ਹੋ ਗਿਆ, ਜਿਸ ’ਚ ਇਕ ਕਿਸਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਅਤੇ ਹਰਜਿੰਦਰ ਸਿੰਘ ਪ੍ਰਧਾਨ ਬੁੱਜਿਆਂਵਾਲੀ ਨੇ ਦੱਸਿਆ ਕਿ ਕਿਸਾਨ ਸੁਖਵਿੰਦਰ ਸਿੰਘ (50) ਪੁੱਤਰ ਮੁਖਤਾਰ ਸਿੰਘ ਵਾਸੀ ਆਦੋਵਾਲੀ ਅਤੇ ਬਲਜੀਤ ਸਿੰਘ ਪੁੱਤਰ ਨਿਧਾਨ ਸਿੰਘ ਵਾਸੀ ਵੱਡਾ ਰੰਗੜ ਨੰਗਲ ਵੀਰਵਾਰ ਦੀ ਸਵੇਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੋਰਚੇ ਤੋਂ ਵਾਪਸ ਆਪਣੇ ਪਿੰਡ ਆ ਰਹੇ ਸਨ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਜਦ ਉਹ ਖੰਨਾ ਨੇੜੇ ਪੁੱਜੇ ਤਾਂ ਅੱਗੇ ਜਾ ਰਹੇ ਇਕ ਟਰੱਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਰੱਕ ’ਚ ਵੱਜਾ, ਜਿਸ ਨਾਲ ਸੁਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦਕਿ ਮੋਟਰਸਾਈਕਲ ਪਿੱਛੇ ਬੈਠਾ ਕਿਸਾਨ ਬਲਜੀਤ ਸਿੰਘ ਜ਼ਖਮੀ ਹੋ ਗਿਆ ਹੈ। ਉਹਨਾਂ ਦੱਸਿਆ ਕਿ ਮਿਰਤਕ ਕਿਸਾਨ ਦੀ ਲਾਸ਼ ਖੰਨਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰਖਵਾਈ ਗਈ ਹੈ ਅਤੇ ਜ਼ਖ਼ਮੀ ਹੋਏ ਬਲਜੀਤ ਸਿੰਘ ਦਾ ਖੰਨਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਆਪਣੇ ਪਿਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ, ਜੋ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜਿਆ ਹੋਇਆ ਸੀ। ਉਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸੁਵਿੰਦਰ ਸਿੰਘ ਚੌਤਾਲਾ ਨੇ ਕਿਸਾਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News