ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

09/30/2022 9:18:28 PM

ਫ਼ਤਿਹਗੜ੍ਹ ਸਾਹਿਬ (ਬਿਪਨ ਬੀਜਾ) : ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਭਿਜਵਾ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਭਾਜਪਾ ਨੇ ਜਲੰਧਰ ’ਚ ਬੁਲਾਈ ਜਨਤਾ ਦੀ ਵਿਧਾਨ ਸਭਾ, ਕਿਸਾਨੀ ਤੇ ਸੁਰੱਖਿਆ ਸਣੇ ਕਈ ਮੁੱਦਿਆਂ ’ਤੇ ਕੀਤੀ ਚਰਚਾ

ਉਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੌਰਾਨ ਫਤਿਹਗੜ੍ਹ ਸਾਹਿਬ ਦੇ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਹੀ ਲੱਗਦਾ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀਆਂ ਕੁਝ ਮੰਗਾਂ ਹਨ, ਜੋ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ : ਮਿਡ-ਡੇ-ਮੀਲ ਵਰਕਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

Manoj

This news is Content Editor Manoj