ਖੇਤਾਂ 'ਚ ਕੰਮ ਕਰਦਿਆਂ 4 ਧੀਆਂ ਦੇ ਪਿਓ ਦੀ ਤੜਫ਼-ਤੜਫ਼ ਕੇ ਹੋਈ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
Saturday, Jun 15, 2024 - 06:26 PM (IST)
ਹੁਸ਼ਿਆਰਪੁਰ/ਮੁਕੇਰੀਆਂ(ਵਰਿੰਦਰ ਪੰਡਿਤ)- ਖੇਤਾਂ ਵਿੱਚ ਚਾਰਾ ਕੱਟ ਰਹੇ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਮੱਖਣ ਸਿੰਘ ਚਾਰ ਧੀਆਂ ਦਾ ਪਿਤਾ ਸੀ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਸਿੰਗਪੁਰ ਜੱਟਾਂ ਦੇ ਇਕ ਗ਼ਰੀਬ ਕਿਸਾਨ ਦੀ ਖੇਤਾਂ ਵਿੱਚ ਚਾਰਾ ਕੱਟਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਗਈ। ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਹੀ ਦੇਰ ਰਾਤ ਆਏ ਤੇਜ਼ ਹਨੇਰੀ ਕਾਰਨ ਖੇਤਾਂ ਵਿੱਚ ਲੱਗੇ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਬਹੁਤ ਗ਼ਰੀਬ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ, ਨਸ਼ਾ ਤਸਕਰਾਂ ਵਿਰੁੱਧ ਦਿੱਤੇ ਗਏ ਸਖ਼ਤ ਨਿਰਦੇਸ਼
ਮੱਖਣ ਸਿੰਘ ਦੀਆਂ ਚਾਰ ਧੀਆਂ ਹਨ ਅਤੇ ਘਰ ਵਿੱਚ ਕਮਾਉਣ ਵਾਲਾ ਹੋਰ ਕੋਈ ਨਹੀਂ ਹੈ। ਮੱਖਣ ਸਿੰਘ ਸਾਈਕਲ ’ਤੇ ਘਰੋਂ ਕਿਸੇ ਦੇ ਖੇਤਾਂ ’ਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ, ਜਿੱਥੇ ਉਹ ਚਾਰਾ ਕੱਟ ਰਿਹਾ ਸੀ ਤਾਂ ਅਚਾਨਕ ਮੱਖਣ ਸਿੰਘ ਦਾ ਪੈਰ ਉਸ ਤਾਰ 'ਤੇ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੱਖਣ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਸ ਦਾ ਪਰਿਵਾਰ ਗੁਜ਼ਾਰਾ ਕਰ ਸਕੇ।
ਇਹ ਵੀ ਪੜ੍ਹੋ- ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹੱਥਾਂ ਨੂੰ ਲੱਗੀ 'ਸ਼ਹਿਬਾਜ਼' ਦੇ ਨਾਂ ਦੀ ਮਹਿੰਦੀ, ਭਲਕੇ ਹੋਣਗੀਆਂ ਲਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।