‘ਮੈਂ ਲਾਰੈਂਸ ਬਿਸ਼ਨੋਈ ਦਾ ਭਰਾ ਬੋਲਦਾ, ਤੈਨੂੰ ਤੇ ਤੇਰੇ ਸਾਰੇ ਪਰਿਵਾਰ ਨੂੰ ਕਰਾਂਗਾ ਖ਼ਤਮ’

09/03/2023 6:28:54 PM

ਫਰੀਦਕੋਟ (ਜਗਤਾਰ) : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪਿੰਡੀ ਬਲੋਚਾ ਵਿਖੇ ਇਕ ਖੇਤਬਾੜੀ ਕਰਨ ਵਾਲੇ ਵਿਅਕਤੀ ਨੂੰ ਪਿਛਲੇ ਇਕ ਹਫਤੇ ਤੋਂ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਕਤ ਵਿਅਕਤੀ ਗੁਰਸੇਵਕ ਲਾਲੀ ਨੇ ਦੱਸਿਆ ਕਿ ਫੋਨ ’ਤੇ ਧਮਕੀ ਦੇਣ ਵਾਲਾ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਰਿਹਾ ਹੈ ਜਿਸ ਵਿਚ ਉਹ ਇਕ ਕੇਸ ਦੇ ਸਬੰਧ ਵਿਚ ਉਨ੍ਹਾਂ ਨੂੰ ਧਮਕੀ ਦੇ ਕੇ ਰਾਜ਼ੀਨਾਮਾ ਕਰਨ ਲਈ ਆਖ ਰਿਹਾ ਹੈ ਅਤੇ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਕਿਸਾਨ ਗੁਰਸੇਵਕ ਸਿੰਘ ਲਾਲੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾ ਉਸ ਦੇ ਭਰਾ ਦਾ ਰਾਜਸਥਾਨ ਵਿਚ ਕਤਲ ਕਰ ਦਿੱਤਾ ਸੀ ਜਿਸ ਤੋਂ ਉਪਰੰਤ ਉਨ੍ਹਾਂ ਵੱਲੋਂ ਕੁਝ ਲੋਕਾਂ ’ਤੇ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਦੇ ਚੱਲਦੇ ਹੀ ਉਸ ਨੂੰ ਉਕਤ ਕੇਸ ਵਾਪਿਸ ਲੈਣ ਅਤੇ ਸਮਝੌਤਾ ਕਰਨ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਕੁਹਾੜੀ ਨਾਲ ਵੱਢ ਸੁੱਟੀ ਭੈਣ, ਫਿਰ ਜੋ ਹੋਇਆ ਦੇਖ ਦੰਗ ਰਹਿ ਗਿਆ ਪਰਿਵਾਰ

ਉਸਤ ਨੇ ਕਿਹਾ ਕਿ ਉਸ ਵਲੋ ਜ਼ਿਲ੍ਹਾ ਫਰੀਦਕੋਟ ਦੇ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੂੰ ਇਸ ਬਾਰੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਪਰ ਐੱਸ. ਐੱਸ. ਪੀ. ਫਰੀਦਕੋਟ ਵਲੋਂ ਉਨ੍ਹਾਂ ਦੀ ਇਸ ਅਰਜੀ ਬਾਰੇ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਉਹ ਇਕ ਸਾਧਾਰਨਣ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਖੇਤਬਾੜੀ ਕਰਦਾ ਹੈ। ਇਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਨੂੰ ਬੇਨਤੀ ਕਰਦਾ ਹੈ ਕਿ ਉਸ ਦੀ ਮਦਦ ਕੀਤੀ ਜਾਵੇ। ਜੇਕਰ ਉਸਦਾ ਜਾਂ ਉਸਦੇ ਪਰਿਵਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਹੋਵੇਗੀ।

ਇਹ ਵੀ ਪੜ੍ਹੋ : ਸਰਕਾਰੀ ਪ੍ਰਾਇਮਰੀ ਸਕੂਲ ’ਚ ਮਚ ਗਿਆ ਚੀਕ-ਚਿਹਾੜਾ, 22 ਸਾਲਾ ਅਧਿਆਪਕਾ ਨੇ ਕਲਾਸ ’ਚ ਕੀਤੀ ਖ਼ੁਦਕੁਸ਼ੀ

ਇਸ ਮੌਕੇ ਐੱਸ. ਐੱਸ. ਪੀ ਫਰੀਦਕੋਟ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਕ ਪਿੰਡੀ ਬਲੋਚਾਂ ਦੇ ਗੁਰਸੇਵਕ ਲਾਲੀ ਵੱਲੋਂ ਦਰਖ਼ਾਸਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹਨੂੰਮਾਨਗੜ੍ਹ ਰਾਜਸਥਾਨ ਦਾ ਕੋਈ ਵਿਅਕਤੀ ਧਮਕੀਆਂ ਦੇ ਰਿਹਾ ਹੈ। ਇਸ ਸਬੰਧੀ ਡੀ. ਐੱਸ. ਪੀ. ਫਰੀਦਕੋਟ ਵੱਲੋਂ ਜਾਂਚ ਆਰੰਭ ਦਿਤੀ ਹੈ ਉਸ ਵਿਅਕਤੀ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਦਾ ਨੰਬਰ ਹੈ ਉਸਨੂੰ ਰਾਜਸਥਾਨ ’ਚ ਵਰਤਿਆ ਜਾ ਰਿਹਾ ਹੈ। ਜਲਦੀ ਜਾਂਚ ਪੂਰੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : 20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਮੁੰਡੇ ਦਾ ਕਤਲ, ਡੇਢ ਸਾਲਾ ਧੀ ਦਾ ਪਿਓ ਸੀ ਮ੍ਰਿਤਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh