ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਗ਼ਰੀਬ ਪਰਿਵਾਰ ਦੇ ਘਰ ਤੇ ਦੁਕਾਨ ਦੀ ਕੀਤੀ ਭੰਨਤੋੜ

Monday, Oct 02, 2023 - 06:11 PM (IST)

ਰਾਜਾਸਾਂਸੀ (ਰਾਜਵਿੰਦਰ)- ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਤੋਲਾ ਨੰਗਲ ਵਿੱਚ ਕਬੂਤਰ ਉਡਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਇਸ ਦੌਰਾਨ ਇਕ ਧਿਰ ਨੇ ਬਾਹਰੋਂ ਲੋਕਾਂ ਨੂੰ ਬੁਲਾ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ ਦੂਜੀ ਧਿਰ ਦੇ ਘਰ ਅਤੇ ਦੁਕਾਨ ਦੀ ਕਾਫ਼ੀ ਭੰਨਤੋੜ ਕੀਤੀ ਗਈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਧਿਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਰਹਿਣ ਵਾਲਾ ਸੁਖਜੀਤ ਸਿੰਘ ਉਨ੍ਹਾਂ ਦੇ ਘਰ ਦੀਆਂ ਔਰਤਾਂ ਨਾਲ ਬਦਸਲੂਕੀ ਕਰਦਾ ਸੀ, ਜਦ ਉਨ੍ਹਾਂ ਵੱਲੋਂ ਪੁਲਸ ਨੂੰ ਦਰਖ਼ਾਸਤ ਦਿੱਤੀ ਗਈ ਤਾਂ ਪੁਲਸ ਵੱਲੋਂ ਦੋਵਾਂ ਧਿਰਾਂ ਨੂੰ ਸਮਝਾ ਕੇ ਲੜਾਈ ਝਗੜਾ ਕਰਨ ਤੋਂ ਰੋਕਿਆ ਪਰ ਫਿਰ ਸੁਖਜੀਤ ਸਿੰਘ ਨੇ 20-25 ਵਿਅਕਤੀਆਂ ਨੂੰ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ, ਜਿਸ 'ਚ ਉਨ੍ਹਾਂ ਦੀ ਦੁਕਾਨ ਅਤੇ ਘਰ ਦੇ ਕੀਮਤੀ ਸਮਾਨ ਦੀ ਭੰਨ-ਤੋੜ ਕੀਤੀ ਗਈ। 

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

ਪੀੜਤ ਪਰਿਵਾਰ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ। ਇਸ ਮੌਕੇ ਹਾਜ਼ਰ ਪਿੰਡ ਦੇ ਮੋਹਤਬਰ ਵਿਅਕਤੀ ਬਾਬਾ ਬਸੰਤ ਸਿੰਘ ਮੈਂਬਰ ਪੰਚਾਇਤ, ਸਿਤਾਰਾ ਸਿੰਘ ਮੈਂਬਰ ਪੰਚਾਇਤ ਅਤੇ ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਗ਼ਰੀਬ ਪਰਿਵਾਰ ਨਾਲ ਬਹੁਤ ਧੱਕੇ ਸ਼ਾਹੀ ਹੋਈ ਹੈ, ਜਿਸ ਨਾਲ ਸਾਰਾ ਪਿੰਡ ਸਹਿਮ ਦੇ ਮਾਹੌਲ ਵਿੱਚ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਵਿਵਸਥਾ ਬਹਾਲ ਕੀਤੀ ਜਾਵੇ। ਜਦੋਂ ਇਸ ਸਬੰਧੀ ਥਾਣਾ ਮੁਖੀ ਰਾਜਾਸਾਂਸੀ ਸਬ ਇੰਸਪੈਕਟਰ ਹਰਚੰਦ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਨੇ ਘਟਨਾ ਵਾਲੀ ਜਗ੍ਹਾ 'ਤੇ ਮੌਕੇ ਉਤੇ ਪਹੁੰਚ ਕੇ ਇਕ ਨੌਜਵਾਨ ਨੂੰ 12 ਬੋਰ ਰਾਈਫਲ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਦਈ ਧਿਰ ਦੇ ਬਿਆਨਾਂ 'ਤੇ ਸੱਤ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਮਸਾਲੀ ਸਜਾ ਦਿਵਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਅੱਗੇ ਤੋਂ ਕੋਈ ਵੀ ਗੁੰਡਾ ਅਨਸਰ ਕਾਨੂੰਨ ਆਪਣੇ ਹੱਥਾਂ ਵਿਚ ਨਾ ਲਵੇ। 

ਇਹ ਵੀ ਪੜ੍ਹੋ:  'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News