ਖਾਣਾ ਖ਼ਰਾਬ ਨਿਕਲਣ ’ਤੇ ਹੋਇਆ ਝਗੜਾ, ਹਮਲਾ ਕਰ ਕੇ ਵੱਢ''ਤਾ ਅੰਗੂਠਾ
Monday, May 12, 2025 - 08:02 AM (IST)

ਲੁਧਿਆਣਾ (ਗੌਤਮ) : ਮਾਡਲ ਟਾਊਨ ਦੇ ਆਜ਼ਾਦ ਨਗਰ ’ਚ ਇਕ ਰੈਸਟੋਰੈਂਟ ਦੇ ਬਾਹਰ ਹਥਿਆਰਬੰਦ ਨੌਜਵਾਨਾਂ ਨੇ ਇੱਕ ਨੌਜਵਾਨ ’ਤੇ ਹਮਲਾ ਕਰ ਕੇ ਉਸ ਦਾ ਅੰਗੂਠਾ ਵੱਢ ਦਿੱਤਾ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਪਛਾਣ ਅਰੁਣ ਗੁਪਤਾ ਵਜੋਂ ਹੋਈ ਹੈ, ਜੋ ਕਿ ਆਜ਼ਾਦ ਨਗਰ ਦਾ ਰਹਿਣ ਵਾਲਾ ਹੈ। ਜਾਂਚ ਤੋਂ ਬਾਅਦ ਮਾਡਲ ਟਾਊਨ ਥਾਣੇ ਨੇ 4 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨ ’ਚ ਅਰੁਣ ਗੁਪਤਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਕਿੰਗ ਵੈਜੀਟੇਰੀਅਨ ਨਾਂ ਦਾ ਇੱਕ ਰੈਸਟੋਰੈਂਟ ਹੈ, ਜਿੱਥੇ ਉਹ ਕੰਮ ਕਰਦਾ ਹੈ। ਉਸ ਨੂੰ ਰਾਤ ਨੂੰ ਰੈਸਟੋਰੈਂਟ ਤੋਂ ਫ਼ੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਉਸ ਨੇ ਸਵਿਗੀ ਰਾਹੀਂ ਰੈਸਟੋਰੈਂਟ ਤੋਂ ਖਾਣਾ ਮੰਗਵਾਇਆ ਸੀ ਪਰ ਇਹ ਖਰਾਬ ਨਿਕਲਿਆ।
ਇਹ ਵੀ ਪੜ੍ਹੋ : ਜਲੰਧਰ ਤੋਂ ਆ ਕੇ ਸਪੈਸ਼ਲ ਇੰਸਪੈਕਟਰ ਪੱਧਰ ਦੇ ਅਧਿਕਾਰੀ ਲੁਧਿਆਣਾ ’ਚ ਕਰ ਰਿਹੈ ਚੈਕਿੰਗ
ਸ਼ਿਕਾਇਤ ਮਿਲਣ ਤੋਂ ਬਾਅਦ ਉਸ ਨੇ ਪੈਸੇ ਵਾਪਸ ਕਰਨ ਦੀ ਪੇਸ਼ਕਸ਼ ਕੀਤੀ ਪਰ ਫੋਨ ਕਰਨ ਵਾਲੇ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਕੁਝ ਸਮੇਂ ਬਾਅਦ ਕੁਝ ਨੌਜਵਾਨਾਂ ਨੇ ਉਸ ਨੂੰ ਰੈਸਟੋਰੈਂਟ ਦੇ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੇ ਸੱਜੇ ਹੱਥ ਦਾ ਅੰਗੂਠਾ ਕੱਟਿਆ ਗਿਆ। ਜਦੋਂ ਲੋਕ ਮਦਦ ਲਈ ਆਏ ਤਾਂ ਉਹ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8