IELTS ਕਰਦੀ ਕੁੜੀ ਨੂੰ ਬੁਲਾਉਣ 'ਤੇ ਛਿੜਿਆ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

Friday, Apr 28, 2023 - 01:21 PM (IST)

ਤਰਨ ਤਾਰਨ (ਰਮਨ ਚਾਵਲਾ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਆਈਲੈਟਸ ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਦੇ ਮਾਮਲੇ ’ਚ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਜਾਨੋ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਤੇ 8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੁਰਾਣੀ ਕਰੰਸੀ ਬਦਲੇ ਲੱਖਾਂ ਰੁਪਏ ਮਿਲਣ ਦੇ ਝਾਂਸੇ ’ਚ ਬਜ਼ੁਰਗ ਨਾਲ ਠੱਗੀ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ

ਜਾਣਕਾਰੀ ਅਨੁਸਾਰ ਰਛਪਾਲ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਜੀਓਬਾਲਾ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਸਾਲੇ ਦੀ ਕੁੜੀ ਮਹਿਕਪ੍ਰੀਤ ਕੌਰ ਪੁੱਤਰੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਬਾਕੀਪੁਰ ਅਤੇ ਉਸ ਦਾ ਭਤੀਜਾ ਸੁਖਮਨਪ੍ਰੀਤ ਸਿੰਘ ਜੋ ਹੈਬਰ ਵੈਲੀ ਆਈਲੈਟਸ ਸੈਂਟਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੜ੍ਹਨ ਲਈ ਜਾਂਦੇ ਹਨ। ਭਤੀਜੇ ਸੁਖਮਨਪ੍ਰੀਤ ਸਿੰਘ ਨੇ ਉਸ ਨੂੰ ਦੱਸਿਆ ਕਿ ਉਸ ਦੀ ਕਲਾਸ ’ਚ ਪੜ੍ਹਦਾ ਮੁੰਡਾ ਰਮਨਦੀਪ ਸਿੰਘ ਉਸਦੀ ਭੈਣ ਮਹਿਕਪ੍ਰੀਤ ਕੌਰ ਨੂੰ ਬੁਲਾਉਂਦਾ ਹੈ, ਜਿਸ ਦੌਰਾਨ ਉਸ ਦੀ ਰਮਨਦੀਪ ਸਿੰਘ ਨਾਲ ਆਪਸ ’ਚ ਤੂੰ-ਤੂੰ ਮੈਂ ਵੀ ਹੋ ਗਈ ਹੈ। ਰਛਪਾਲ ਸਿੰਘ ਨੇ ਇਸ ਮਾਮਲੇ ’ਚ ਪਿੰਡ ਜੀਓਬਾਲਾ ਵਿਖੇ ਰਮਨਦੀਪ ਸਿੰਘ ਦੇ ਰਿਸ਼ਤੇਦਾਰ ਨਵਰਾਜ ਸਿੰਘ ਨਾਲ ਗੱਲ ਕੀਤੀ। ਬੀਤੀ 25 ਅਪ੍ਰੈਲ ਦੀ ਰਾਤ 8 ਵਜੇ ਨਵਰਾਜ ਸਿੰਘ ਨੇ ਰਛਪਾਲ ਸਿੰਘ ਨੂੰ ਫੋਨ ਕਰਕੇ ਮਿਲਣ ਲਈ ਕਿਹਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ’ਚ 3 ਮਹਿਲਾ ਡਾਕਟਰਾਂ ਨਾਲ ਛੇੜਛਾੜ, ਹਸਪਤਾਲ ਪ੍ਰਸ਼ਾਸਨ 'ਤੇ ਉੱਠਣ ਲੱਗੇ ਸਵਾਲ

ਇਸ ਦੌਰਾਨ ਜਦੋਂ ਨਵਰਾਜ ਸਿੰਘ ਨਾਲ ਮੈਂਬਰ ਪੰਚਾਇਤ ਪਰਮਜੀਤ ਸਿੰਘ ਨਿਵਾਸੀ ਜੀਓਬਾਲਾ ਦੇ ਘਰ ਸਾਹਮਣੇ ਖਾਲੀ ਜਗ੍ਹਾ 'ਤੇ ਗੱਲਬਾਤ ਕੀਤੀ ਜਾ ਰਹੀ ਸੀ ਤਾਂ ਅਚਾਨਕ ਇਸ ਦੌਰਾਨ ਤਿੰਨ ਗੱਡੀਆਂ 'ਤੇ 12 ਵਿਅਕਤੀ ਸਵਾਰ ਹੋ ਕੇ ਆਏ, ਜਿਨ੍ਹਾਂ ਵਲੋਂ ਅੰਨ੍ਹੇਵਾਹ ਪਿਸਤੌਲਾਂ ਨਾਲ ਜਾਨੋਂ ਮਾਰਨ ਦੀ ਨੀਅਤ ਨਾਲ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਰਮਜੀਤ ਸਿੰਘ ਮੈਂਬਰ ਪੰਚਾਇਤ ਦੇ ਘਰ ਵਿਚ ਵੜ ਕੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ, ਜਿਸ ਤੋਂ ਬਾਅਦ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਗੱਡੀਆਂ 'ਤੇ ਸਵਾਰ ਹੋ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਅਤੇ ਗਾਲਾਂ ਕੱਢਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ- 13 ਸਾਲਾ ਗੁਰਸ਼ਾਨ ਸਿੰਘ ਦੀਆਂ ਕੈਨੇਡਾ 'ਚ ਧੁੰਮਾਂ, ਰੌਸ਼ਨ ਕੀਤਾ ਪੰਜਾਬ ਦਾ ਨਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਮਾਣੋਚਾਹਲ ਦੇ ਇੰਚਾਰਜ ਏ. ਐੱਸ. ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਨਵਰਾਜ ਸਿੰਘ ਪੁੱਤਰ ਹਰਦਿਆਲ ਸਿੰਘ, ਰੁਸਤਮ ਸਿੰਘ ਪੁੱਤਰ ਸੁਰਿੰਦਰ ਸਿੰਘ ਅਤੇ ਰਮਨਦੀਪ ਸਿੰਘ ਵਾਸੀਆਨ ਤਰਨਤਾਰਨ ਨੂੰ ਨਾਮਜ਼ਦ ਕਰਦੇ ਹੋਏ 8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News